...ਤਾਂ ਇਸ ਲਈ ਵਧੀਆਂ ਹਨ ਤੇਲ ਦੀਆਂ ਕੀਮਤਾਂ
Monday, Sep 18, 2017 - 05:32 PM (IST)
ਅੰਮ੍ਰਿਤਸਰ (ਸੁਮਿਤ) : ਤੇਲ ਦੀਆਂ ਕੀਮਤਾਂ ਵੱਧਣ ਦਾ ਕਾਰਨ ਰਿਫਾਇਨਰੀ ਕੈਪੇਸਿਟੀ ਘੱਟ ਜਾਣ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿਚ ਤੇਲ ਦੀਆਂ ਕੀਮਤਾਂ ਵਿਚ ਵਾਧਾ ਹੋਣਾ ਹੈ ਜਿਸ ਦਾ ਅਸਰ ਭਾਰਤ ਵਿਚ ਵੀ ਦੇਖਣ ਨੂੰ ਮਿਲਿਆ। ਇਹੀ ਕਾਰਨ ਹੈ ਕਿ ਭਾਰਤ ਵਿਚ ਪੈਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਇਹ ਕਹਿਣਾ ਹੈ ਪੈਟਰੋਲੀਅਮ ਅਤੇ ਸਕਿੱਲ ਡਿਵੈਲਪਮੈਂਟ ਮੰਤਰੀ ਧਰਮਿੰਦਰ ਪ੍ਰਧਾਨ ਦਾ।
ਅੰਮ੍ਰਿਤਸਰ ਪਹੁੰਚੇ ਪੈਟਰੋਲੀਅਮ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਉਣ ਵਾਲੇ ਸਮੇਂ ਵਿਚ ਪੰਜਾਬ ਨੂੰ ਸਕਿੱਲ ਹੱਬ ਬਣਾਉਣ ਦੀ ਗੱਲ ਵੀ ਆਖੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਦੀਵਾਲੀ ਤੱਕ ਪੈਟਰੋਲ ਦਾਂ ਕੀਮਤਾਂ ਘੱਟ ਸਕਦੀਆਂ ਹਨ।
