ਕਪੂਰਥਲਾ ਵਿਖੇ ਤੇਲ ਨਾਲ ਭਰੇ ਟੈਂਕਰ ਦੀ ਸਵਿੱਫਟ ਕਾਰ ਨਾਲ ਭਿਆਨਕ ਟੱਕਰ

Wednesday, Aug 12, 2026 - 03:09 PM (IST)

ਕਪੂਰਥਲਾ ਵਿਖੇ ਤੇਲ ਨਾਲ ਭਰੇ ਟੈਂਕਰ ਦੀ ਸਵਿੱਫਟ ਕਾਰ ਨਾਲ ਭਿਆਨਕ ਟੱਕਰ

ਕਪੂਰਥਲਾ (ਗੁਰਪ੍ਰੀਤ)- ਕਪੂਰਥਲਾ ਦੇ ਪਿੰਡ ਪਰਵੇਜ਼ ਨਗਰ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਤੇਲ ਨਾਲ ਭਰੇ ਟੈਂਕਰ ਅਤੇ ਸਵਿੱਫਟ ਕਾਰ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਸਵਿੱਫਟ ਕਾਰ ਦੇ ਪਰਖੱਚੇ ਉੱਡ ਗਏ ਅਤੇ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

PunjabKesari

ਇਹ ਵੀ ਪੜ੍ਹੋ: ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ ਇਤਰਾਜ਼ਯੋਗ ਸਾਮਾਨ

ਹਾਦਸੇ ਵਿੱਚ ਕਾਰ ਸਵਾਰ ਮਹਿਲਾ ਅਤੇ ਪੁਰਸ਼ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਗਨੀਮਤ ਰਹੀ ਕਿ ਇਸ ਭਿਆਨਕ ਟੱਕਰ ਦੇ ਬਾਵਜੂਦ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਦਸੇ ਕਾਰਨ ਸੜਕ 'ਤੇ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਹੋਈ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ ਦੀਆਂ ਛੁੱਟੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News