ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਯਤਨਸ਼ੀਲ, 10 ਜ਼ਿਲ੍ਹਿਆਂ 'ਚ ਖੋਲ੍ਹੇ ਜਾਣਗੇ 'ਬਿਰਧ ਘਰ'

Thursday, Sep 01, 2022 - 04:27 PM (IST)

ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਯਤਨਸ਼ੀਲ, 10 ਜ਼ਿਲ੍ਹਿਆਂ 'ਚ ਖੋਲ੍ਹੇ ਜਾਣਗੇ 'ਬਿਰਧ ਘਰ'

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਬਠਿੰਡਾ, ਫ਼ਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਪਟਿਆਲਾ, ਤਰਨਤਾਰਨ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਐੱਸ. ਏ. ਐੱਸ. ਨਗਰ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ 'ਚ ਬਿਰਧ ਘਰ ਖੋਲ੍ਹੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪਾਤੜਾਂ 'ਚ ਸਕੂਲ 'ਚ ਪੜ੍ਹਦੀ ਕੁੜੀ ਨਾਲ ਦਰਿੰਦਗੀ, ਦਰਿੰਦਿਆਂ ਨੇ ਚੱਲਦੀ ਕਾਰ 'ਚ ਲੁੱਟੀ ਇੱਜ਼ਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਧਿਆਨ 'ਚ ਆਇਆ ਹੈ ਕਿ ਸੂਬੇ 'ਚ ਬਿਰਧ ਆਸ਼ਰਮਾਂ ਦੀ ਲੋੜ ਹੈ, ਜਿਸ ਨੂੰ ਧਿਆਨ 'ਚ ਰੱਖਦਿਆਂ ਸੂਬੇ 'ਚ ਬਜ਼ੁਰਗਾਂ ਲਈ ਬਿਰਧ ਆਸ਼ਰਮ ਖੋਲ੍ਹਣ ਦੀ ਤਜ਼ਵੀਜ਼ ਬਣਾਈ ਗਈ ਹੈ।

ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਤੋਹਫ਼ਾ, 283 ਨਾਗਰਿਕ ਸੇਵਾਵਾਂ ਦੇ ਮਿਲਣਗੇ ਡਿਜੀਟਲ ਦਸਤਖ਼ਤ ਸਰਟੀਫਿਕੇਟ

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁਢਲੇ ਤੌਰ 'ਤੇ ਰਜਿਸਟਰਡ ਗੈਰ ਸਰਕਾਰੀ ਸੰਸਥਾਵਾਂ/ਟਰੱਸਟ/ਰੈਡ ਕਰਾਸ ਸੁਸਾਇਟੀ ਨੂੰ ਵਿੱਤੀ ਸਹਾਇਤਾ ਦੇ ਕੇ ਇਨ੍ਹਾਂ ਬਿਰਧ ਆਸ਼ਰਮਾਂ ਨੂੰ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਬਿਰਧ ਆਸ਼ਰਮ 25 ਬਜ਼ੁਰਗਾਂ ਤੋਂ ਲੈ ਕੇ 150 ਬਜ਼ੁਰਗਾਂ ਦੀ ਦੇਖਭਾਲ ਕਰਨ ਦੇ ਸਮਰੱਥ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿਰਧ ਆਸ਼ਰਮਾਂ ਸਬੰਧੀ ਵਿਭਾਗ ਵੱਲੋਂ ਕਾਰਵਾਈ ਬਹੁਤ ਤੇਜ਼ੀ ਨਾਲ ਚਲਾਈ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News