ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜੁਲਾਈ ਮਹੀਨੇ ਤੱਕ ਵੰਡੀ ਗਈ ਬੁਢਾਪਾ ਪੈਨਸ਼ਨ ਦੇ ਅੰਕੜੇ ਕੀਤੇ ਪੇਸ਼

Saturday, Aug 20, 2022 - 05:25 PM (IST)

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਜੁਲਾਈ ਮਹੀਨੇ ਤੱਕ ਦੀ ਪੈਨਸ਼ਨ ਰਾਸ਼ੀ ਦੇ 1494.76 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 30,67,927 ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਜਨਾਨੀਆਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਵਿਖੇ SI ਦੀ ਗੱਡੀ ’ਚ ਬੰਬ ਲਗਾਉਣ ਵਾਲੇ ਨਿਕਲੇ ਚਾਚਾ-ਭਤੀਜਾ, ਬਰਾਮਦ ਹੋਈ ਮਾਲਦੀਵ ਦੀ ਟਿਕਟ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 20,78,886 ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਜੁਲਾਈ ਮਹੀਨੇ ਤੱਕ ਦੀ ਪੈਨਸ਼ਨ ਰਾਸ਼ੀ ਦੇ 1494.76 ਕਰੋੜ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 4647.82 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ, ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 3100.27 ਕਰੋੜ ਰੁਪਏ ਦੇ ਬਜਟ ਉਪਲਬੰਧ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ: ਗੱਡੀ ਹੇਠਾਂ ਬੰਬ ਰੱਖਣ ਵਾਲੇ ਦੋਵੇਂ ਮੁਲਜ਼ਮ 8 ਦਿਨ ਦੇ ਪੁਲਸ ਰਿਮਾਂਡ ’ਤੇ, ਹੋ ਸਕਦੇ ਨੇ ਕਈ ਵੱਡੇ ਖ਼ੁਲਾਸੇ

ਕੈਬਨਿਟ ਮੰਤਰੀ ਨੇ ਦੱਸਿਆ ਕਿ 65 ਜਾਂ ਉਸ ਤੋਂ ਉਪਰ ਉਮਰ ਦੇ ਬਜ਼ੁਰਗ ਆਦਮੀ ਅਤੇ 58 ਸਾਲ ਜਾਂ ਉਸ ਤੋਂ ਉਪਰ ਉਮਰ ਦੀਆਂ ਜਨਾਨੀਆਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਰਿਹਾ ਹੈ ਅਤੇ ਹੁਣ ਤੱਕ 96 ਫ਼ੀਸਦੀ ਬੈਂਕ ਖਾਤੇ ਆਧਾਰ ਨਾਲ ਜੋੜ ਦਿੱਤੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ: ਕੁੱਤੇ ਦੀ ਵਜ੍ਹਾ ਕਰਕੇ ਟਲਿਆ ਅੰਮ੍ਰਿਤਸਰ 'ਚ ਬੰਬ ਧਮਾਕਾ, ਵੀਡੀਓ ਵਾਇਰਲ


rajwinder kaur

Content Editor

Related News