ਪੁਰਾਣੀ ਰੰਜਿਸ਼ ਨੇ ਧਾਰਿਆ ਖ਼ੂਨੀ ਰੂਪ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ

Tuesday, May 16, 2023 - 09:30 PM (IST)

ਪੁਰਾਣੀ ਰੰਜਿਸ਼ ਨੇ ਧਾਰਿਆ ਖ਼ੂਨੀ ਰੂਪ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ

ਪਟਿਆਲਾ (ਬਲਜਿੰਦਰ)-ਸ਼ਹਿਰ ਦੇ ਆਨੰਦ ਨਗਰ ਬੀ ਵਿਖੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਸ਼ੀਸ਼ਪਾਲ ਸਿੰਘ ਵਾਸੀ ਆਨੰਦ ਨਗਰ ਬੀ ਵਜੋਂ ਹੋਈ। ਥਾਣਾ ਤ੍ਰਿਪੜੀ ਦੀ ਪੁਲਸ ਨੇ 10 ਦੇ ਕਰੀਬ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਤ੍ਰਿਪੜੀ ਦੇ ਐੱਸ. ਐੱਚ. ਓ. ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਇਨ੍ਹਾਂ ਨਾਲ ਪਹਿਲਾਂ ਵੀ ਝਗੜਾ ਹੋਇਆ ਸੀ। ਉਸ ਮਾਮਲੇ ’ਚ ਗੁਰਪ੍ਰੀਤ ਸਿੰਘ ਖਿਲਾਫ਼ ਕੇਸ ਵੀ ਦਰਜ ਹੈ।

ਇਹ ਖ਼ਬਰ ਵੀ ਪੜ੍ਹੋ : ਡਿਊਟੀ ਕਰ ਘਰ ਪਰਤ ਰਹੇ ਪਾਵਰਕਾਮ ਮੁਲਾਜ਼ਮ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ

ਇਨ੍ਹਾਂ ਵਿਚਾਲੇ ਉਹੀ ਪੁਰਾਣੀ ਰੰਜਿਸ਼ ਚੱਲੀ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਸ਼ੀਸ਼ਪਾਲ ਸਿੰਘ ਪੁੱਤਰ ਗੁਰਦਿਆਲ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਨਿਮਿਸ਼ ਪੁੱਤਰ ਸੰਦੀਪ ਕੁਮਾਰ ਵਾਸੀ ਸਿਉਣਾ, ਯਸ਼ ਉਰਫ ਜੋਧਾ, ਕਰਨ ਸੰਧੂ ਵਾਸੀ ਤ੍ਰਿਪੜੀ, ਇਰਸ਼ਜੀਤ ਸਿੰਘ ਉਰਫ ਜੋਗੀ ਅਤੇ ਹਰਸ਼ ਵਾਸੀ ਹਸਨਪੁਰ ਪ੍ਰੋਹਤਾਂ, ਸੋਨੂੰ ਵਾਸੀ ਤ੍ਰਿਪੜੀ ਪਟਿਆਲਾ, ਸੋਨੂੰ ਵਾਸੀ ਸਰਹੰਦ ਰੋਡ ਪਟਿਆਲਾ, ਮਲਕੀਤ ਉਰਫ ਚਿੱਟਾ ਵਾਸੀ ਸਰਹੰਦ ਰੋਡ ਪਟਿਆਲਾ, ਜਸ਼ਨ ਪੁੱਤਰ ਧਰਮਪਾਲ ਵਾਸੀ ਆਨੰਦ ਨਗਰ ਬੀ ਪਟਿਆਲਾ ਅਤੇ 2-3 ਹੋਰ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਸ ਦਰਜ ਕਰਕੇ ਪੁਲਸ ਨੇ ਜਾਂਚ ਤੇਜ਼ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਦੂਜੇ ਪਾਸੇ ਲੜਕੇ ਦੇ ਪਿਤਾ ਸ਼ੀਸ਼ਪਾਲ ਮੁਤਾਬਕ ਉਕਤ ਵਿਅਕਤੀ ਪਿਛਲੇ ਕਈ ਦਿਨਾਂ ਤੋਂ ਗੁਰਪ੍ਰੀਤ ਸਿੰਘ ਨੂੰ ਧਮਕੀਆਂ ਦੇ ਰਹੇ ਸਨ ਅਤੇ ਗੁਰਪ੍ਰੀਤ ਨੇ ਇਹ ਗੱਲ ਉਸ ਨੂੰ ਵੀ ਦੱਸੀ ਸੀ। ਉਸ ਦਾ ਪਿਤਾ ਵਾਰਦਾਤ ਵਾਲੀ ਰਾਤ ਨੂੰ ਹਰਿਆਣਾ ਵਿਖੇ ਗਿਆ ਹੋਇਆ ਸੀ, ਜਿੱਥੇ ਉਸ ਨੂੰ ਗੁਰਪ੍ਰੀਤ ਦੀ ਮਾਂ ਦਾ ਫੋਨ ਆਇਆ ਕਿ ਉਕਤ ਵਿਅਕਤੀਆਂ ਨੇ ਗੁਰਪ੍ਰੀਤ ਸਿੰਘ ਨੂੰ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ। ਗੁਰਪ੍ਰੀਤ ਸਿੰਘ ਦਾ ਹਾਲ ਹੀ ’ਚ ਵਿਆਹ ਹੋਇਆ ਸੀ ਅਤੇ ਉਹ ਨਾਈ ਦੀ ਦੁਕਾਨ ਚਲਾਉਂਦਾ ਸੀ।


author

Manoj

Content Editor

Related News