ਚੰਡੀਗੜ੍ਹ ''ਚ ਵਧਿਆ ਕੋਰੋਨਾ ਦਾ ਕਹਿਰ, ਕੁੱਲ ਮਰੀਜ਼ਾਂ ਦੀ ਗਿਣਤੀ 300 ਤੋਂ ਪਾਰ

Thursday, Jun 04, 2020 - 09:28 AM (IST)

ਚੰਡੀਗੜ੍ਹ (ਭਗਵਤ) : ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ਹਿਰ ਦੀ ਬਾਪੂਧਾਮ ਕਾਲੋਨੀ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਪੂਰੀ ਰਫਤਾਰ ਫੜ੍ਹੀ ਹੋਈ ਹੈ ਅਤੇ ਰੋਜ਼ਾਨਾ ਕਈ ਕੇਸ ਸਾਹਮਣੇ ਆ ਰਹੇ ਹਨ, ਜੋ ਕਿ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਬਾਪੂਧਾਮ ਕਾਲੋਨੀ 'ਚ 80 ਸਾਲਾ ਇਕ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਸ਼ਹਿਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 302 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 83 ਤੱਕ ਪੁੱਜ ਗਈ ਹੈ। ਕੋਰੋਨਾ ਕੇਸਾਂ 'ਚ ਵਾਧਾ ਹੋਣ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਘੱਲੂਘਾਰਾ ਹਫਤੇ' ਸਬੰਧੀ ਸੁਰੱਖਿਆ ਸਖਤ, ਸਰਹੱਦ 'ਤੇ ਪੁਲਸ ਦੀ ਤਿੱਖੀ ਨਜ਼ਰ
ਘੱਟ ਖਤਰੇ ਵਾਲੇ ਕੋਰੋਨਾ ਮਰੀਜ਼ ਘਰ 'ਚ ਹੋਣਗੇ ਇਕਾਂਤਵਾਸ
ਚੰਡੀਗੜ੍ਹ ਨੇ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ ਆਪਣੀ ਨੀਤੀ ਬਦਲ ਦਿੱਤੀ ਹੈ। ਹੁਣ ਲੱਛਣ ਰਹਿਤ ਕੋਰੋਨਾ ਮਰੀਜ਼ਾਂ ਨੂੰ ਘਰ 'ਚ ਵੀ ਇਕਾਂਤਵਾਸ ਕੀਤਾ ਜਾ ਸਕੇਗਾ। ਚੰਡੀਗੜ੍ਹ 'ਚ ਅਜਿਹਾ ਪਹਿਲਾ ਕੇਸ ਸਾਹਮਣੇ ਆਇਆ ਹੈ, ਜਿਸ 'ਚ ਕੋਰੋਨਾ ਮਰੀਜ਼ ਕੁੜੀ ਨੂੰ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਹਸਪਤਾਲ ਜਾਂ ਇਕਾਂਤਵਾਸ ਸੈਂਟਰ ਭੇਜਣ ਦੀ ਬਜਾਏ ਉਸ ਨੂੰ ਘਰ 'ਚ ਹੀ 14 ਦਿਨਾਂ ਲਈ ਇਕਾਂਤਵਾਸ ਕਰ ਦਿੱਤਾ ਗਿਆ ਹੈ। ਟੋਰਾਂਟੋ ਤੋਂ ਆਈ 27 ਸਾਲਾ ਕੁੜੀ ਦੀ 30 ਮਈ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।
ਇਹ ਵੀ ਪੜ੍ਹੋ : ...ਤੇ ਬ੍ਰਹਮ ਮਹਿੰਦਰਾ ਨੇ ਬਦਲਿਆ 'ਸਿੱਧੂ' ਦਾ ਇਕ ਹੋਰ ਫੈਸਲਾ


Babita

Content Editor

Related News