ਕਿਸਾਨੀ ਸੰਘਰਸ਼ ’ਚ 80 ਸਾਲਾ ਬਜ਼ੁਰਗ ਔਰਤ ਦੀ ਮੌਤ

Monday, Apr 19, 2021 - 01:14 PM (IST)

ਕਿਸਾਨੀ ਸੰਘਰਸ਼ ’ਚ 80 ਸਾਲਾ ਬਜ਼ੁਰਗ ਔਰਤ ਦੀ ਮੌਤ

ਭਾਦਸੋਂ (ਅਵਤਾਰ,ਰਾਣਾ) : ਕਿਸਾਨੀ ਸੰਘਰਸ਼ ਦੇ ਚਲਦਿਆਂ ਸੰਘਰਸ਼ ’ਚ ਸ਼ਹੀਦੀਆ ਦਾ ਦੌਰਾ ਜਾਰੀ ਹੈ। ਅੱਜ ਪਿੰਡ ਕਿਸ਼ਨਗੜ ਗੁਰਥੜੀ ਦੀ 80 ਸਾਲਾ ਬਜ਼ੁਰਗ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮਿਲੀ ਜਾਣਕਾਰੀ ਮੁਤਾਬਕ ਗੁਰਮੀਤ ਕੌਰ ਪਤਨੀ ਜਸਵੰਤ ਸਿੰਘ ਪਿੰਡ ਕਿਸ਼ਨਗੜ੍ਹ (ਗੁਰਥਲੀ) ਜੋ ਕਿ ਪਿਛਲੇ ਕੁਝ ਸਮੇ ਤੋਂ ਸਿੰਘੂ ਬਾਰਡਰ ਸੰਘਰਸ਼ ’ਚ ਸ਼ਾਮਿਲ ਸੀ। ਪਿਛਲੇ 2 ਦਿਨਾਂ ਤੋਂ ਅਚਾਨਕ ਤਬੀਅਤ ਖ਼ਰਾਬ ਹੋਣ ਕਰਕੇ ਉਨ੍ਹਾਂ ਨੂੰ ਪਿੰਡ ਕਿਸ਼ਨਗੜ੍ਹ ਵਾਪਸ ਲਿਆਂਦਾ। ਤਬੀਅਦ ਜ਼ਿਆਦਾ ਵਿਗਜੜਣ ਕਾਰਨ ਉਨ੍ਹਾਂ ਦੀ ਬੀਤੀ ਰਾਤ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਕਿਸ਼ਨਗ੍ਹੜ ਗੁਰਥਲੀ ਵਿਖੇ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 4 ਮਹੀਨੇ ਤੋਂ ਵੱਧ ਚੱਲ ਰਹੇ ਦਿੱਲੀ ਧਰਨੇ ’ਚ ਕਈ ਕਿਸਾਨਾਂ ਦੀਆਂ ਜਾਨਾਂ ਗਈਆਂ ਹਨ। ਜਿੱਥੇ ਇਕ ਪਾਸੇ ਕਿਸਾਨ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਬਜ਼ਿੱਦ ਹਨ, ਉੱਥੇ ਹੀ ਕੇਂਦਰ ਸਰਕਾਰ ਵੀ ਆਪਣੀ ਤਜਵੀਜ਼ ’ਤੇ ਅੜੀ ਹੋਈ ਹੈ। ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਅੜ੍ਹੇ ਹੋਈ ਹੈ ਅਤੇ ਕੇਂਦਰ ਸਰਕਾਰ ਡੇਢ ਸਾਲ ਲਈ ਕਾਨੂੰਨ ’ਤੇ ਰੋਕ ਲਾਉਣ ਦੀ ਤਜਵੀਜ਼ ’ਤੇ ਵਿਚਾਰ ਕਰਨ ਲਈ ਆਖ ਰਹੀ ਹੈ। ਫਿਲਹਾਲ 12 ਜਨਵਰੀ ਤੋਂ ਬਾਅਦ ਦੋਹਾਂ ਧਿਰਾਂ ਵਿਚਕਾਰ ਕੋਈ ਵੀ ਗੱਲਬਾਤ ਨਹੀਂ ਹੋ ਸਕੀ।

ਇਹ ਵੀ ਪੜ੍ਹੋ :  ਕਿਸਾਨੀ ਸੰਘਰਸ਼ ਤੋਂ ਪਰਤੇ ਬਜ਼ੁਰਗ ਦੀ ਸਿਹਤ ਵਿਗੜਨ ਕਾਰਨ ਮੌਤ   

ਇੱਥੇ ਇਹ ਵੀ ਦੱਸ ਦਈਏ ਕਿ ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੋਰੋਨਾ ਦੇ ਵੱਧਦੇ ਮਾਮਲਿਆਂ ਦਰਮਿਆ ਲਾਕਡਾਊਨ ਲਗਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉੱਪ ਰਾਜਪਾਲ ਅਨਿਲ ਬੈਜਲ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਬੈਠਕ 'ਚ ਇਹ ਫ਼ੈਸਲਾ ਹੋਇਆ ਹੈ। ਦਿੱਲੀ 'ਚ ਸੋਮਵਾਰ (ਅੱਜ) ਰਾਤ 10 ਵਜੇ ਤੋਂ ਲੈ ਕੇ 26 ਅਪ੍ਰੈਲ ਦੀ ਸਵੇਰ 5 ਵਜੇ ਤੱਕ ਲਾਕਡਾਊਨ ਲਾਗੂ ਰਹੇਗਾ। ਇਸ ਦੌਰਾਨ ਬਿਨਾਂ ਵਜ੍ਹਾ ਬਾਹਰ ਨਿਕਲਣ 'ਤੇ ਮਨਾਹੀ ਹੋਵੇਗੀ ਅਤੇ ਵੀਕੈਂਡ ਲਾਕਡਾਊਨ ਵਰਗੀਆਂ ਹੀ ਪਾਬੰਦੀਆਂ ਰਹਿਣਗੀਆਂ।

ਇਹ ਵੀ ਪੜ੍ਹੋ : ਪੰਜਾਬ ’ਚ ਵਿਦਿਆਰਥੀਆਂ ਨੂੰ ਅਗਲੀ ਜਮਾਤ ’ਚ ਪ੍ਰਮੋਟ ਕਰਨ ਨੂੰ ਲੈ ਕੇ ਹੁਣ ਉੱਠਿਆ ਨਵਾਂ ਵਿਵਾਦ

ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News