ਬਜ਼ੁਰਗ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

Sunday, Jul 26, 2020 - 11:59 AM (IST)

ਬਜ਼ੁਰਗ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

ਮੋਗਾ (ਆਜ਼ਾਦ) : ਮੋਗਾ ਨੇੜਲੇ ਪਿੰਡ ਘੱਲ ਕਲਾਂ ਵਾਸੀ ਗੁਰਬੰਸ (77) ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਬੰਸ ਸਿੰਘ, ਜਿਸ ਦਾ ਇਕ ਬੇਟਾ ਅਪਾਹਿਜ਼ ਹੈ, ਉਨ੍ਹਾਂ ਦੇ ਕਰੀਬ ਡੇਢ ਮਹੀਨੇ ਦੇ ਅੰਦਰ 4 ਪਸ਼ੂ ਮਰ ਗਏ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿਣ ਲੱਗ ਪਿਆ, ਇਸੇ ਕਾਰਨ ਹੀ ਉਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਨੂੰ ਮੋਗਾ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਸ ਸਬੰਧ 'ਚ ਮ੍ਰਿਤਕ ਦੀ ਪਤਨੀ ਅਮਰਜੀਤ ਕੌਰ ਦੇ ਬਿਆਨਾਂ ’ਤੇ ਧਾਰਾ-174 ਦੀ ਕਾਰਵਾਈ ਕੀਤੀ ਗਈ ਹੈ ਅਤੇ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ।


author

Babita

Content Editor

Related News