ਨੂੰਹ ਦੇ ਨਾਜਾਇਜ਼ ਸਬੰਧਾਂ ਤੋਂ ਦੁਖ਼ੀ ਸਹੁਰੇ ਨੇ ਲਿਆ ਫ਼ਾਹਾ

Wednesday, Feb 09, 2022 - 04:27 PM (IST)

ਨੂੰਹ ਦੇ ਨਾਜਾਇਜ਼ ਸਬੰਧਾਂ ਤੋਂ ਦੁਖ਼ੀ ਸਹੁਰੇ ਨੇ ਲਿਆ ਫ਼ਾਹਾ

ਪੱਖੋ ਕਲਾਂ/ਰੂੜੇਕੇ ਕਲਾਂ (ਮੁਖਤਿਆਰ) : ਪਿੰਡ ਧੌਲਾ ਦੇ 75 ਸਾਲਾ ਬਜ਼ੁਰਗ ਚੂਹੜ ਸਿੰਘ ਪੁੱਤਰ ਗੁਰਦਿਆਲ ਸਿੰਘ ਵੱਲੋਂ ਆਪਣੀ ਨੂੰਹ ਦੇ ਨਾਜਾਇਜ਼ ਸਬੰਧਾਂ ਤੋਂ ਦੁਖ਼ੀ ਹੋ ਕੇ ਖ਼ੁਦਕੁਸ਼ੀ ਕਰ ਲਈ ਗਈ। ਜਾਣਕਾਰੀ ਮੁਤਾਬਕ ਪੁਲਸ ਨੂੰ ਦਿੱਤੇ ਲਿਖ਼ਤੀ ਬਿਆਨਾਂ ਅਨੁਸਾਰ ਮ੍ਰਿਤਕ ਚੂਹੜ ਸਿੰਘ ਦੇ ਪੁੱਤਰ ਕੁਲਦੀਪ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦੀ ਘਰਵਾਲੀ ਸੰਦੀਪ ਕੌਰ ਦੇ ਆਪਣੇ ਗੁਆਂਢੀ ਬਲਵਿੰਦਰ ਸਿੰਘ ਉਰਫ਼ ਬਿੰਦਰੀ ਪੁੱਤਰ ਬੀਰਾ ਸਿੰਘ ਨਾਲ ਨਾਜਾਇਜ਼ ਸਬੰਧ ਸਨ। ਉਸ ਨੇ ਦੱਸਿਆ ਕਿ ਪਿਛਲੇ ਦਿਨ ਤੋਂ ਉਹ ਆਪਣੇ 4 ਬੱਚਿਆਂ ਸਮੇਤ ਉਸ ਨੂੰ ਛੱਡ ਕੇ ਗੁਆਂਢੀ ਦੇ ਘਰ ਰਹਿ ਰਹੀ ਸੀ।

ਉਸ ਦੇ ਪਿਤਾ ਚੂਹੜ ਸਿੰਘ ਨੇ ਕੁੱਝ ਦਿਨ ਪਹਿਲਾਂ ਜਦੋਂ ਉਸ ਨੂੰ ਅਜਿਹਾ ਕਰਨ ਤੋਂ ਵਰਜਿਆ ਤਾਂ ਉਸ ਦੀ ਨੂੰਹ ਅਤੇ ਬਲਵਿੰਦਰ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਨੂੰ ਜ਼ਲੀਲ ਕੀਤਾ, ਇਸ ਤੋਂ ਦੁਖ਼ੀ ਹੋ ਕੇ ਉਨ੍ਹਾਂ ਨੇ ਖੇਤ ਵਿੱਚ ਜਾ ਕੇ ਇੱਕ ਦਰਖ਼ਤ ਨਾਲ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਰੂੜੇਕੇ ਕਲਾਂ ਦੇ ਏ. ਐਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ ਅਤੇ ਸੰਦੀਪ ਕੌਰ ਪੁੱਤਰੀ ਬੰਤ ਸਿੰਘ ਵਾਸੀ ਮਾਨਸਾ, ਬਲਵਿੰਦਰ ਸਿੰਘ ਪੁੱਤਰ ਬੀਰਾ ਸਿੰਘ, ਬੀਰਾ ਸਿੰਘ ਪੁੱਤਰ ਕਰਤਾਰ ਸਿੰਘ ਅਤੇ ਪਾਲ ਕੌਰ ਪਤਨੀ ਬੀਰਾ ਸਿੰਘ ਤਿੰਨੇ ਵਾਸੀ ਖੁੱਡੀ ਪੱਤੀ ਧੌਲਾ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
 


author

Babita

Content Editor

Related News