ਟਰਾਲੇ ਦੀ ਲਪੇਟ ’ਚ ਆਉਣ ਕਾਰਨ ਸਾਈਕਲ ਸਵਾਰ ਬਜ਼ੁਰਗ ਦੀ ਮੌਤ

Monday, Feb 21, 2022 - 12:36 PM (IST)

ਟਰਾਲੇ ਦੀ ਲਪੇਟ ’ਚ ਆਉਣ ਕਾਰਨ ਸਾਈਕਲ ਸਵਾਰ ਬਜ਼ੁਰਗ ਦੀ ਮੌਤ

ਤਪਾ ਮੰਡੀ (ਸ਼ਾਮ, ਗਰਗ) : ਸਥਾਨਕ ਢਿੱਲਵਾਂ ਰੋਡ ਕੋਲ ਟਰਾਲੇ ਦੀ ਲਪੇਟ ’ਚ ਆਉਣ ਕਾਰਨ ਸਾਈਕਲ ਸਵਾਰ 70 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਗੁਰਸੇਵਕ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਤਪਾ ਦੇ ਪੁੱਤਰ ਮਨਜੀਤ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਰੇਲਵੇ ਫਾਟਕ ਨਜ਼ਦੀਕ ਦੁਕਾਨ ਤੋਂ ਅਜੇ ਸਾਈਕਲ ’ਤੇ ਸਵਾਰ ਹੋ ਕੇ ਘਰ ਜਾ ਰਹੇ ਸੀ ਤਾਂ ਪਿੱਛੋਂ ਆਉਂਦੇ ਟਰਾਲੇ ਨੇ ਮੇਰਾ ਪਿਤਾ ਨੂੰ ਸਾਈਕਲ ਸਮੇਤ ਆਪਣੀ ਲਪੇਟ ’ਚ ਲੈ ਕੇ ਲਿਆ।

ਇਸ ਕਾਰਨ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮਿੰਨੀ ਸਹਾਰਾ ਕਲੱਬ ਦੇ ਵਾਲੰਟੀਅਰਾਂ ਨੇ ਸਿਵਲ ਹਸਪਤਾਲ ਤਪਾ ’ਚ ਦਾਖ਼ਲ ਕਰਵਾਇਆ ਗਿਆ ਪਰ ਟਰਾਲਾ ਲੱਤਾਂ ਉੱਪਰੋਂ ਲੰਘਣ ਕਾਰਨ ਉਹ ਜ਼ਖਮਾਂ ਦੀ ਤਾਬ ਨਾ ਝੱਲ ਸਕੇ ਤੇ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਤੇ ਗੁਆਂਢੀ ਵੀ ਪਹੁੰਚ ਗਏ ਸੀ। ਚੌਂਕੀ ਇੰਚਾਰਜ ਗੁਰਪਾਲ ਸਿੰਘ ਦੀ ਅਗਵਾਈ ’ਚ ਪੁੱਜੀ ਪੁਲਸ ਪਾਰਟੀ ਨੇ ਟਰਾਲੇ ਨੂੰ ਆਪਣੇ ਕਬਜ਼ੇ ’ਚ ਲੈ ਕੇ ਲਾਸ਼ ਨੂੰ ਮੋਰਚਰੀ ਰੂਮ ਬਰਨਾਲਾ ’ਚ ਅਗਲੀ ਕਾਰਵਾਈ ਲਈ ਭੇਜ ਦਿੱਤਾ ਹੈ। ਮ੍ਰਿਤਕ ਆਪਣੇ ਪਿੱਛੇ 2 ਪੁੱਤਰ ਅਤੇ ਤਿੰਨ ਧੀਆਂ ਛੱਡ ਗਿਆ ਹੈ।
 


author

Babita

Content Editor

Related News