ਟਰੇਨ ਹੇਠ ਆਉਣ ਕਾਰਨ ਬਜ਼ੁਰਗ ਵਿਅਕਤੀ ਦੀ ਦਰਦਨਾਕ ਮੌਤ

Tuesday, Aug 20, 2024 - 04:26 PM (IST)

ਟਰੇਨ ਹੇਠ ਆਉਣ ਕਾਰਨ ਬਜ਼ੁਰਗ ਵਿਅਕਤੀ ਦੀ ਦਰਦਨਾਕ ਮੌਤ

ਜਲਾਲਾਬਾਦ (ਆਦਰਸ਼,ਜਤਿੰਦਰ) : ਹਲਕੇ ਦੇ ਪਿੰਡ ਦਰੋਗਾ ਨਜ਼ਦੀਕ ਬਾਬਾ ਵਾਣ ਪੀਰ ਸਮਾਧ ਦੇ ਕੋਲ ਬੀਤੀ ਦੁਪਹਿਰ ਨੂੰ ਇੱਕ ਵਿਅਕਤੀ ਦੀ ਟਰੇਨ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਸਬੰਧਿਤ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਵੱਲੋਂ ਜੀ. ਆਰ. ਪੀ ਪੁਲਸ ਨੂੰ ਜਾਣਕਾਰੀ ਦਿੱਤੀ ਗਈ ਅਤੇ ਪੁਲਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਕਬਜੇ ਵਿੱਚ ਲੈਣ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਮੌਕੇ ਜਾਂਚ ਅਧਿਕਾਰੀ ਜੀ. ਆਰ. ਪੀ ਰੇਲਵੇ ਪੁਲਸ ਚੌਂਕੀ ਇੰਚਰਾਜ ਮਹਿੰਦਰ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਫਿਰੋਜ਼ਪੁਰ ਤੋਂ ਵਾਇਆ ਫ਼ਾਜ਼ਿਲਕਾ ਜਾਣ ਵਾਲੀ ਰੇਲਗੱਡੀ ਦੇ ਹੇਠਾਂ ਪਿੰਡ ਦਰੋਗਾ ਨਜ਼ਦੀਕ ਬਾਬਾ ਵਣ ਪੀਰ ਦੀ ਸਮਾਧ ਕੋਲ ਇੱਕ ਵਿਅਕਤੀ ਦੀ ਰੇਲਵੇ ਲਾਈਨ ਨੂੰ ਕਰਾਸ ਕਰਦੇ ਸਮੇਂ ਗੱਡੀ ਦੀ ਲਪੇਟ 'ਚ ਆਉਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ। ਤਫਤੀਸ਼ੀ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੀ ਪਛਾਣ ਜਰਨੈਲ ਸਿੰਘ ਵਾਸੀ ਪਿੰਡ ਅਮੀਰ ਖ਼ਾਸ ਢਾਣੀ ਦੇ ਰੂਪ ਵਿੱਚ ਹੋਈ ਹੈ ਅਤੇ ਉਨ੍ਹਾਂ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈਣ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਬਣਦੀ ਕਾਨੂੰਨੀ ਕਾਰਵਾਈ ਦੇ ਤਹਿਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਇਸ ਮੌਕੇ ਮ੍ਰਿਤਕ ਵਿਅਕਤੀ ਦੀ ਭੈਣ ਨੇ ਦੱਸਿਆ ਕਿ ਉਸ ਦੇ ਭਰਾ ਦਾ ਵਿਆਹ ਨਹੀ ਹੋਇਆ ਸੀ ਅਤੇ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ, ਜਿਸ ਦੇ ਚੱਲਦੇ ਹੀ ਉਸ ਦੀ ਮੌਤ ਹੋਈ ਹੈ।


author

Babita

Content Editor

Related News