ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਬਜ਼ੁਰਗ ਦੀ ਮੌਤ, ਐਂਬੂਲੈਂਸ ਨਾ ਪੁੱਜਣ ਕਰਕੇ ਤੜਫ਼-ਤੜਫ਼ ਕੇ ਨਿਕਲੀ ਜਾਨ
Monday, Mar 28, 2022 - 04:00 PM (IST)
ਅੰਮ੍ਰਿਤਸਰ (ਦਲਜੀਤ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ 75 ਸਾਲਾ ਵਿਅਕਤੀ ਦੀ ਫੁਹਾਰਾ ਚੌਂਕ ਨੇੜੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਰਾਹਗੀਰਾਂ ਨੇ 108 ਐਂਬੂਲੈਂਸ ਨੂੰ ਕਈ ਵਾਰ ਫੋਨ ਕਰਕੇ ਬਜ਼ੁਰਗ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਐਂਬੂਲੈਂਸ ਮੌਕੇ ’ਤੇ ਨਹੀਂ ਪਹੁੰਚੀ। ਬਜ਼ੁਰਗਾਂ ਨੂੰ ਰਾਹਗੀਰਾਂ ਨੇ ਇਕ ਨਿੱਜੀ ਵਾਹਨ ਵਿਚ ਪਾ ਕੇ ਹਸਪਤਾਲ ਪਹੁੰਚਾਇਆ ਪਰ ਇਸ ਦੌਰਾਨ ਬਜ਼ੁਰਗ ਦੀ ਮੌਤ ਹੋ ਚੁੱਕੀ ਸੀ।
ਅਫ਼ਸੋਸ ਦੀ ਗੱਲ ਹੈ ਕਿ ਮੈਡੀਕਲ ਕਾਲਜ ਪ੍ਰਸ਼ਾਸਨ ਵੱਲੋਂ ਘਟਨਾ ਵਾਲੀ ਥਾਂ ਨੇੜੇ ਹੀ ਖੂਨਦਾਨ ਕੈਂਪ ਲਾਇਆ ਜਾ ਰਿਹਾ ਸੀ ਪਰ ਰਾਹਗੀਰਾਂ ਅਨੁਸਾਰ ਕੋਈ ਵੀ ਸੀਨੀਅਰ ਅਧਿਕਾਰੀ ਬਜ਼ੁਰਗ ਨੂੰ ਵੇਖਣ ਨਹੀਂ ਆਇਆ। ਇਸ ਸਬੰਧੀ ਰਾਹਗੀਰਾਂ ਨੇ ਵੀਡੀਓ ਬਣਾ ਕੇ ਵਾਇਰਲ ਵੀ ਕੀਤੀ ਹੈ, ਜੋ ਸੋਸ਼ਲ ਮੀਡੀਆ ’ਤੇ ਚਲ ਰਹੀ ਹੈ। ਜਾਣਕਾਰੀ ਅਨੁਸਾਰ ਮਾਨਸਾ ਵਾਸੀ 75 ਸਾਲਾ ਵਿਅਕਤੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਇਆ ਹੋਇਆ ਸੀ। ਅਚਾਨਕ ਫੁਹਾਰਾ ਚੌਂਕ ਨੇੜੇ ਉਸ ਦੀ ਛਾਤੀ ਵਿਚ ਤੇਜ਼ ਦਰਦ ਹੋਣ ਲੱਗਾ। ਬਜ਼ੁਰਗ ਦੀ ਵਿਗੜੀ ਹਾਲਤ ਨੂੰ ਵੇਖਦਿਆਂ ਰਾਹਗੀਰਾਂ ਨੇ 108 ਐਂਬੂਲੈਂਸ ਨੂੰ ਫੋਨ ਕੀਤਾ ਪਰ ਐਂਬੂਲੈਂਸ ਮੌਕੇ ’ਤੇ ਨਹੀਂ ਆਈ।
ਇਹ ਵੀ ਪੜ੍ਹੋ: ਫਿਲੌਰ 'ਚ ਖ਼ੌਫ਼ਨਾਕ ਵਾਰਦਾਤ, ਧੀ ਨੇ ਕੀਤਾ ਬਜ਼ੁਰਗ ਮਾਂ ਦਾ ਬੇਰਹਿਮੀ ਨਾਲ ਕਤਲ
ਇਸ ਦੌਰਾਨ ਮੈਡੀਕਲ ਕਾਲਜ ਪ੍ਰਸ਼ਾਸਨ ਵੱਲੋਂ ਘਟਨਾ ਵਾਲੀ ਥਾਂ ਨੇੜੇ ਬਲੱਡ ਬੈਂਕ ਵੀ ਲਗਾਇਆ ਜਾ ਰਿਹਾ ਸੀ। ਪੰਜਾਬ ਹੈਲਥ ਸੋਸਾਇਟੀ ਦੀ ਵੈਨ ਵੀ ਉਥੇ ਖੜ੍ਹੀ ਸੀ। ਕਈ ਰਾਹਗੀਰਾਂ ਨੇ ਮੌਕੇ ’ਤੇ ਜਾ ਕੇ ਕੈਂਪ ’ਚ ਮੌਜੂਦ ਸਟਾਫ਼ ਨੂੰ ਮਰੀਜ਼ ਨੂੰ ਸਿਹਤ ਸੇਵਾਵਾਂ ਦੇਣ ਦੀ ਅਪੀਲ ਕੀਤੀ ਪਰ ਰਾਹਗੀਰਾਂ ਅਨੁਸਾਰ ਮੌਕੇ ’ਤੇ ਕੋਈ ਨਹੀਂ ਆਇਆ। ਬਜ਼ੁਰਗ ਕਾਫ਼ੀ ਦੇਰ ਤਕ ਦਰਦ ਨਾਲ ਤੜਫ਼ਦਾ ਰਿਹਾ ਪਰ ਅਚਾਨਕ ਉਸ ਦੀ ਨਬਜ਼ ਬੰਦ ਹੋ ਗਈ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਇਕ ਪਰਿਵਾਰ ਨੇ ਬਜ਼ੁਰਗ ਵਿਅਕਤੀ ਨੂੰ ਆਪਣੀ ਕਾਰ ਵਿਚ ਬਿਠਾ ਕੇ ਹਸਪਤਾਲ ਪਹੁੰਚਾਇਆ ਪਰ ਜਦੋਂ ਤੱਕ ਬਜ਼ੁਰਗ ਹਸਪਤਾਲ ਪਹੁੰਚਿਆ, ਉਸ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ: ਜਲੰਧਰ: 100 ਕਰੋੜ ਦੀ ਰਿਕਵਰੀ ਬਣੀ ਚਿੰਤਾ ਦਾ ਵਿਸ਼ਾ: ਵੱਡੇ ਡਿਫਾਲਟਰਾਂ ਨੂੰ ਬਿਨਾਂ ਦੱਸੇ ਕੁਨੈਕਸ਼ਨ ਕੱਟਣ ਦੇ ਹੁਕਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ