ਸਕੂਟਰੀ ਸਵਾਰ ਬਜ਼ੁਰਗ ਦੀ ਦਰਦਨਾਕ ਸੜਕ ਹਾਦਸੇ ’ਚ ਮੌਤ

03/06/2021 2:44:00 PM

ਨਾਭਾ (ਜੈਨ) : ਇੱਥੇ ਇਕ ਸਕੂਟਰੀ ਸਵਾਰ ਬਜ਼ੁਰਗ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾਂਦਾ ਹੈ ਕਿ ਬਜ਼ੁਰਗ ਬੰਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਰਾਮਗੜ੍ਹ ਆਪਣੀ ਸਕੂਟਰੀ ’ਤੇ ਪਿੰਡ ਬੌੜਾਂ ਕਲਾਂ ਜਾ ਰਿਹਾ ਸੀ ਕਿ ਰਸਤੇ ਵਿਚ ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਵਿਚ ਟੱਕਰ ਮਾਰੀ, ਜਿਸ ਨਾਲ ਬੰਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਪੁਲਸ ਨੇ ਟਰੱਕ ਕਬਜ਼ੇ ਵਿਚ ਲੈ ਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਅਤੇ ਮ੍ਰਿਤਕ ਦੀ ਧੀ ਸਰਬਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਬਨੇਰਾ ਖੁਰਦ ਦੇ ਬਿਆਨਾਂ ਅਨੁਸਾਰ ਟਰੱਕ ਡਰਾਈਵਰ ਬਚਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
 


Babita

Content Editor

Related News