ਟਰੱਕ ਨੇ ਮੋਟਰਸਾਈਕਲ ਸਵਾਰ ਬਜ਼ੁਰਗ ਨੂੰ ਦਰੜਿਆ, ਮੌਤ

Tuesday, Oct 22, 2024 - 04:44 PM (IST)

ਬੁਢਲਾਡਾ (ਬਾਂਸਲ) : ਸਥਾਨਕ ਸ਼ਹਿਰ ਦੇ ਅਹਿਮਦਪੁਰ ਰੋਡ ਤੇ ਤੇਜ਼ ਰਫ਼ਤਾਰ ਟਰੱਕ ਵੱਲੋਂ ਸੜਕ ਕਿਨਾਰੇ ਜਾ ਰਹੇ ਮੋਟਰਸਾਈਕਲ ਸਵਾਰ ਬਜ਼ੁਰਗ ਵਿਅਕਤੀ ਨੂੰ ਟੱਕਰ ਮਾਰ ਕੇ ਦਰੜ ਦਿੱਤਾ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਤੇਜਾ ਸਿੰਘ (66) ਬੁਢਲਾਡਾ ਤੋਂ ਪਿੰਡ ਅਹਿਮਦਪੁਰ ਨੂੰ ਜਾ ਰਿਹਾ ਸੀ ਕਿ ਉਸ ਨੂੰ ਰੇਲਵੇ ਫਾਟਕ ਨਜ਼ਦੀਕ ਪਿੱਛੋਂ ਆ ਰਹੇ ਟਰੱਕ ਵੱਲੋਂ ਟੱਕਰ ਮਾਰ ਦਿੱਤੀ ਗਈ।

ਉਸ ਨੂੰ ਰਾਹਗੀਰ ਲੋਕਾਂ ਵੱਲੋਂ ਤੁਰੰਤ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦਿੱਤਾ। ਮ੍ਰਿਤਕ ਦੇ ਪੁੱਤਰ ਤਰਸੇਮ ਸਿੰਘ ਦੇ ਬਿਆਨ 'ਤੇ ਟਰੱਕ ਡਰਾਈਵਰ ਬਲਦੇਵ ਸਿੰਘ ਮਾਨਸਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਲਾਸ਼ ਪੋਸ਼ਟ ਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਗਈ। 


Babita

Content Editor

Related News