ਟਰਾਲੇ ਦੀ ਲਪੇਟ ''ਚ ਆਉਣ ਨਾਲ ਬਜ਼ੁਰਗ ਦੀ ਮੌਤ

01/16/2018 12:34:39 AM

ਰੂਪਨਗਰ, (ਵਿਜੇ)- ਰੂਪਨਗਰ/ਮੋਰਿੰਡਾ ਰੋਡ ਚੌਕ ਨੇੜੇ ਅਕੈਡਮੀ ਦੇ ਐਕਟਿਵਾ ਸਵਾਰ ਬਜ਼ੁਰਗ ਵਿਅਕਤੀ ਦੀ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ 'ਚ ਮ੍ਰਿਤਕ ਜਗੀਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਮੁੰਡੀਆਂ, ਸਹੇੜੀ (ਰੂਪਨਗਰ) ਦੇ ਪੁੱਤਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਐਕਟਿਵਾ 'ਤੇ ਜਾ ਰਹੇ ਸਨ ਕਿ ਇਕ ਵੱਡੇ ਟਰਾਲੇ ਦੀ ਲਪੇਟ 'ਚ ਆ ਗਏ। ਰਾਹਗੀਰਾਂ ਨੇ ਜ਼ਖਮੀ ਹਾਲਤ 'ਚ ਉਨ੍ਹਾਂ ਨੂੰ ਸਿਵਲ ਹਸਪਤਾਲ ਰੂਪਨਗਰ ਪਹੁੰਚਾਇਆ ਪਰ ਇਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
PunjabKesari
ਹਾਦਸੇ ਬਾਰੇ ਉਨ੍ਹਾਂ ਨੂੰ ਦੁਪਹਿਰ ਦੇ ਸਮੇਂ ਸੂਚਨਾ ਮਿਲੀ। ਉਧਰ, ਪੁਲਸ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਖਬਰ ਲਿਖੇ ਜਾਣ ਤੱਕ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਗਿਆ ਸੀ। ਜਦੋਂਕਿ ਹਾਦਸੇ ਤੋਂ ਬਾਅਦ ਹੀ ਟਰੱਕ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।


Related News