ਅਣਪਛਾਤੇ ਵਾਹਨ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ
Sunday, Nov 19, 2017 - 02:03 AM (IST)

ਸ੍ਰੀ ਆਨੰਦਪੁਰ ਸਾਹਿਬ, (ਬਾਲੀ)- ਬੀਤੀ ਰਾਤ ਪਿੰਡ ਮਾਂਗੇਵਾਲ ਨੇੜੇ ਸ੍ਰੀ ਆਨੰਦਪੁਰ ਸਾਹਿਬ-ਨੰਗਲ ਰਸਤੇ 'ਤੇ ਇਕ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਕਾਰਨ ਇਕ ਅੱਧਖੜ੍ਹ ਉਮਰ ਦੇ ਸਾਧੂਨੁਮਾ ਵਿਅਕਤੀ ਦੀ ਮੌਤ ਹੋ ਗਈ।
ਇਸ ਸੰਬੰਧੀ ਥਾਣਾ ਸ੍ਰੀ ਆਨੰਦਪੁਰ ਸਾਹਿਬ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਕਸ਼ਮੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ, ਜਿਸ ਦੀ ਸ਼ਨਾਖਤ ਨਹੀਂ ਹੋ ਸਕੀ, ਨੂੰ ਰਾਤ ਸਮੇਂ ਕੋਈ ਅਣਪਛਾਤਾ ਵਾਹਨ ਟੱਕਰ ਮਾਰ ਗਿਆ ਸੀ। ਉਕਤ ਵਿਅਕਤੀ ਦੀ ਉਮਰ 60 ਕੁ ਸਾਲ, ਸਰੀਰ ਪਤਲਾ, ਸਿਰੋਂ ਮੋਨਾ ਹਲਕੀ ਦਾੜ੍ਹੀ ਰੱਖੀ ਹੋਈ ਹੈ, ਜਿਸ ਦੇ ਭਗਵੀ ਕਮੀਜ਼ ਤੇ ਚਿੱਟੀ ਧੋਤੀ ਪਹਿਨੀ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ 72 ਘੰਟਿਆਂ ਲਈ ਸ਼ਨਾਖਤ ਲਈ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਦੇ ਮੁਰਦਾ ਘਰ 'ਚ ਰਖਵਾ ਦਿੱਤਾ ਹੈ, ਜਦਕਿ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।