ਧਾਰਮਿਕ ਸਥਾਨ ''ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਵਿਛ ਗਏ ਸੱਥਰ, ਚੋਰਾਂ ਨੇ ਬਜ਼ੁਰਗ ਦਾ ਕਰ''ਤਾ ਕਤਲ

Saturday, Jun 22, 2024 - 12:19 AM (IST)

ਧਾਰਮਿਕ ਸਥਾਨ ''ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਵਿਛ ਗਏ ਸੱਥਰ, ਚੋਰਾਂ ਨੇ ਬਜ਼ੁਰਗ ਦਾ ਕਰ''ਤਾ ਕਤਲ

ਮਾਹਿਲਪੁਰ (ਜਸਵੀਰ)- ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਗੋਂਦਪੁਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੀਤੀ ਦੇਰ ਰਾਤ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਕੇ ਘਰ ਦਾ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ। ਇਸ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਰਸ਼ਪਾਲ ਸਿੰਘ (60) ਦੇ ਪੁੱਤਰ ਮਨਪ੍ਰੀਤ ਸਿੰਘ ਉਰਫ਼ ਮੋਨੂੰ ਨੇ ਦੱਸਿਆ ਕਿ ਉਹ ਬੀਤੇ ਦਿਨ 3.30 ਵਜੇ ਇਟਲੀ ਤੋਂ ਆਏ ਆਪਣੇ ਰਿਸ਼ਤੇਦਾਰਾਂ ਨਾਲ ਕਿਸੇ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਗਏ ਹੋਏ ਸਨ ਅਤੇ ਉਸ ਦੇ ਪਿਤਾ ਰਸ਼ਪਾਲ ਸਿੰਘ ਘਰ ’ਚ ਇਕੱਲੇ ਸੀ। ਸਵੇਰੇ ਜਦੋਂ ਗੁਆਂਢੀ ਮਮਤਾ ਤੇ ਪ੍ਰੀਤੀ ਨੇ ਉਨ੍ਹਾਂ ਦੇ ਘਰ ਰਸ਼ਪਾਲ ਨੂੰ ਚਾਹ ਤੇ ਰੋਟੀ ਦੇਣ ਗਈਆਂ ਤਾਂ ਉਨ੍ਹਾਂ ਨੇ ਦੇਖਿਆ ਕਿ ਘਰ ਦੇ ਤਾਲੇ ਟੁੱਟੇ ਹੋਏ ਸਨ ਤੇ ਘਰ ਦੇ ਸਾਰੇ ਸਾਮਾਨ ਦੀ ਫਰੋਲਾ ਫਰਾਲੀ ਕੀਤੀ ਹੋਈ ਸੀ।

ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਅਸਤੀਫ਼ਾ ਦੇਣ ਤੋਂ ਬਾਅਦ ਇਸ ਸੀਨੀਅਰ ਆਗੂ ਨੇ ਫੜਿਆ ਭਾਜਪਾ ਦਾ ਪੱਲਾ

ਉਨ੍ਹਾਂ ਦੇ ਰੌਲਾ ਪਾਉਣ ’ਤੇ ਗੁਆਂਢੀ ਇਕੱਠੇ ਹੋਏ ਤਾਂ ਦੇਖਿਆ ਕਿ ਰਸ਼ਪਾਲ ਦੇ ਮੂੰਹ ’ਤੇ ਕੱਪੜਾ ਲਪੇਟਿਆ ਹੋਇਆ ਸੀ, ਜਿਨ੍ਹਾਂ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀ ਕਮਰਿਆਂ ਦੇ ਡਬਲਬੈੱਡਾਂ ਦੀ ਫਰੋਲਾ ਫਰਾਲੀ ਕਰ ਕੇ ਕੀਮਤੀ ਸਾਮਾਨ ਚੋਰੀ ਕਰ ਕੇ ਲੈ ਗਏ।

ਇਸ ਸਬੰਧੀ ਸਰਪੰਚ ਜੁਗਿੰਦਰ ਸਿੰਘ ਨੇ ਥਾਣਾ ਮਾਹਿਲਪੁਰ ਨੂੰ ਸੂਚਿਤ ਕੀਤਾ ਤਾਂ ਐੱਸ.ਪੀ. ਮੇਜਰ ਸਿੰਘ, ਡੀ.ਐੱਸ.ਪੀ. ਐੱਸ.ਐੱਸ. ਸੰਧੂ, ਬਲਜਿੰਦਰ ਸਿੰਘ ਮੱਲੀ ਥਾਣਾ ਮੁਖੀ ਮਾਹਿਲਪੁਰ, ਇੰਸਪੈਕਟਰ ਗੁਰਪ੍ਰੀਤ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ’ਚ ਲੈ ਕੇ ਫਿੰਗਰ ਪ੍ਰਿੰਟ ਟੀਮ ਤੇ ਡਾਗ ਸਕੂਆਡ ਦੀ ਮਦਦ ਨਾਲ ਵੱਡੇ ਪੱਧਰ ’ਤੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News