ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਮਜੀਠੀਆ ਦੇ ਨਿਸ਼ਾਨੇ 'ਤੇ ਆਮ ਆਦਮੀ ਪਾਰਟੀ

Friday, Mar 13, 2026 - 06:27 PM (IST)

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਮਜੀਠੀਆ ਦੇ ਨਿਸ਼ਾਨੇ 'ਤੇ ਆਮ ਆਦਮੀ ਪਾਰਟੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਵਿੱਤ ਮੰਤਰੀ ਹਰਪਾਲ ਚੀਮਾ 'ਤੇ ਤਿੱਖਾ ਹਮਲਾ ਬੋਲਿਆ ਹੈ। ਮਜੀਠੀਆ ਨੇ ਸੋਸ਼ਲ ਮੀਡੀਆ ਰਾਹੀਂ ਵਿੱਤ ਮੰਤਰੀ 'ਤੇ "ਦੋਹਰਾ ਚਿਹਰਾ" ਰੱਖਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਕਰਮਚਾਰੀਆਂ ਲਈ ਲਾਜ਼ਮੀ ਦੱਸਿਆ ਗਿਆ ਸੀ ਪਰ ਸੱਤਾ ਵਿਚ ਆਉਣ ਤੋਂ ਬਾਅਦ ਹੁਣ ਤੱਕ ਇਸ ਨੂੰ ਬਹਾਲ ਨਹੀਂ ਕੀਤਾ ਗਿਆ। ਮਜੀਠੀਆ ਅਨੁਸਾਰ ਸਰਕਾਰ ਨੂੰ ਬਣਿਆਂ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇਹ ਵਾਅਦਾ ਵਫ਼ਾ ਨਹੀਂ ਹੋਇਆ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਸ਼ੁਰੂ ਹੋਈ ਕਾਰਵਾਈ, ਧੜਾ-ਧੜ ਹੋ ਰਹੇ ਚਲਾਨ

ਅਕਾਲੀ ਆਗੂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਾਅਦੇ ਤਾਂ ਬਹੁਤ ਉੱਚੇ ਸਨ ਪਰ ਉਨ੍ਹਾਂ ਨੂੰ ਨਿਭਾਉਣ ਦੀ ਘਾਟ ਸਾਫ਼ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੀ ਕਥਨੀ ਅਤੇ ਕਰਨੀ ਵਿਚ ਬਹੁਤ ਵੱਡਾ ਫਰਕ ਹੈ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News