ਟਰੇਨ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਔਰਤ ਦੀ ਮੌਤ
Wednesday, Sep 18, 2024 - 04:22 PM (IST)

ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਦੇ ਪਿੰਡ ਪੈਚਾਂਵਾਲੀ ਨੇੜੇ ਢਾਣੀ ਸੈਂਫਲ ਕੋਲ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਇਕ ਬਜੁਰਗ ਔਰਤ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਇਕ ਬਜ਼ੁਰਗ ਔਰਤ ਦੁੱਧ ਲੈ ਕੇ ਵਾਪਸ ਘਰ ਆ ਰਹੀ ਸੀ ਕਿ ਰੇਲਵੇ ਲਾਈਨ ਪਾਰ ਕਰਦੇ ਸਮੇਂ ਉਹ ਰੇਲਗੱਡੀ ਦੀ ਲਪੇਟ ’ਚ ਆ ਗਈ।
ਇਸ ਕਾਰਨ ਉਸਦੀ ਮੌਕੇ ’ਤੇ ਮੌਤ ਹੋ ਗਈ। ਮੌਕੇ ’ਤੇ ਪਹੁੰਚੀ ਰੇਲਵੇ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।