ਬਜ਼ੁਰਗ ਔਰਤ ਨੇ ਨਹਿਰ ''ਚ ਮਾਰੀ ਛਾਲ, SSF ਦੀ ਟੀਮ ਨੇ ਬਚਾਇਆ

Monday, Jul 29, 2024 - 12:52 PM (IST)

ਬਜ਼ੁਰਗ ਔਰਤ ਨੇ ਨਹਿਰ ''ਚ ਮਾਰੀ ਛਾਲ, SSF ਦੀ ਟੀਮ ਨੇ ਬਚਾਇਆ

ਫਾਜ਼ਿਲਕਾ : ਫਾਜ਼ਿਲਕਾ ਦੇ ਮਲੋਟ ਰੋਡ 'ਤੇ ਗੰਗ ਨਾਲ ਨਹਿਰ 'ਚ ਇਕ ਬਜ਼ੁਰਗ ਔਰਤ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਬਜ਼ੁਰਗ ਔਰਤ ਨੂੰ ਬਚਾ ਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ।

ਜਾਣਕਾਰੀ ਮੁਤਾਬਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਬਜ਼ੁਰਗ ਔਰਤ ਦੀ ਆਪਣੀ ਪੋਤੀ ਨਾਲ ਕਿਸੇ ਗੱਲ ਨੂੰ ਲੈ ਕੇ ਅਣਬਣ ਹੋ ਗਈ ਸੀ। ਇਸ ਤੋਂ ਬਾਅਦ ਗੁੱਸੇ 'ਚ ਆਈ ਬਜ਼ੁਰਗ ਔਰਤ ਨੇ ਨਹਿਰ 'ਚ ਛਾਲ ਮਾਰ ਦਿੱਤੀ। ਹਾਲਾਂਕਿ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਬਜ਼ੁਰਗ ਔਰਤ ਨੂੰ ਨਹਿਰ 'ਚੋਂ ਬਾਹਰ ਕੱਢ ਲਿਆ। ਇਸ ਤੋਂ ਬਾਅਦ ਬਜ਼ੁਰਗ ਔਰਤ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ। ਫਿਲਹਾਲ ਪੁਲਸ ਵਲੋਂ ਬਜ਼ੁਰਗ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਿਚਾਲੇ ਰਾਜ਼ੀਨਾਮਾ ਕਰਵਾ ਦਿੱਤਾ ਗਿਆ ਹੈ।
 


author

Babita

Content Editor

Related News