ਰੇਲਗੱਡੀ ਦੀ ਲਪੇਟ ''ਚ ਆਉਣ ਨਾਲ ਬਜ਼ੁਰਗ ਦੀ ਮੌਤ
Tuesday, Aug 22, 2017 - 06:33 AM (IST)

ਬਠਿੰਡਾ, (ਪਾਇਲ)- ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਬਜ਼ੁਰਗ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਠਿੰਡਾ-ਦਿੱਲੀ ਰੇਲਵੇ ਲਾਈਨ 'ਤੇ ਪਿੰਡ ਧਨਸੁਖਖਾਨਾ ਕੋਲ ਇਕ ਵਿਅਕਤੀ ਰੇਲਗੱਡੀ ਦੀ ਲਪੇਟ 'ਚ ਆ ਕੇ ਗੰਭੀਰ ਜ਼ਖਮੀ ਹੋ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦਾ ਮੂੰਹ ਪੂਰੀ ਤਰ੍ਹਾਂ ਕੁਚਲਿਆ ਗਿਆ ਜਦਕਿ ਉਸ ਦੀ ਇਕ ਲੱਤ ਵੀ ਕੱਟੀ ਗਈ। ਜਾਣਕਾਰੀ ਮਿਲਣ 'ਤੇ ਥਾਣਾ ਜੀ. ਆਰ. ਪੀ. ਅਧਿਕਾਰੀ ਅਤੇ ਸਹਾਰਾ ਜਨਸੇਵਾ ਦੇ ਮੈਂਬਰ ਵਿੱਕੀ ਚੌਹਾਨ ਤੇ ਵਿੱਕੀ ਕੁਮਾਰ ਮੌਕੇ 'ਤੇ ਪਹੁੰਚੇ। ਮ੍ਰਿਤਕ ਨੇ ਨੀਲਾ ਕੁੜਤਾ-ਪਜਾਮਾ ਪਾਇਆ ਹੋਇਆ ਸੀ ਤੇ ਉਸ ਦੀ ਪਛਾਣ ਲਈ ਕੋਈ ਸੁਰਾਗ ਨਹੀਂ ਮਿਲ ਪਾਇਆ ਹੈ। ਫਿਲਹਾਲ ਪੁਲਸ ਨੇ ਸੰਸਥਾ ਦੀ ਮਦਦ ਨਾਲ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ 'ਚ ਸੁਰੱਖਿਤ ਰੱਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਮ੍ਰਿਤਕ ਦੀ ਪਛਾਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ।