ਗੈਂਗਸਟਰਾਂ ਨੂੰ ਲੈ ਕੇ ਬੋਲੇ CM ਮਾਨ , ਕਿਹਾ-ਪੁਰਾਣੀਆਂ ਪਾਰਟੀਆਂ ਨੇ ਨੌਜਵਾਨਾਂ ਨੂੰ ਜੁਰਮ ’ਚ ਧੱਕਿਆ

Thursday, Jun 16, 2022 - 06:22 PM (IST)

ਗੈਂਗਸਟਰਾਂ ਨੂੰ ਲੈ ਕੇ ਬੋਲੇ CM ਮਾਨ , ਕਿਹਾ-ਪੁਰਾਣੀਆਂ ਪਾਰਟੀਆਂ ਨੇ ਨੌਜਵਾਨਾਂ ਨੂੰ ਜੁਰਮ ’ਚ ਧੱਕਿਆ

ਬਰਨਾਲਾ : ਬਰਨਾਲਾ ਦੇ ਹਲਕਾ ਭਦੌੜ 'ਚ ਰੋਡ ਸ਼ੋਅ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੈਂਗਸਟਰ ਪੁਰਾਣੀਆਂ ਪਾਰਟੀਆਂ ਦੇ ਪਾਲੇ ਹੋਏ ਹਨ। ਸਮੇਂ ਦੀਆਂ ਸਰਕਾਰਾਂ ਨੇ ਇਨ੍ਹਾਂ ਨੌਜਵਾਨਾਂ ਨੂੰ ਭੜਕਾਇਆ ਅਤੇ ਇਸ ਗੈਂਗਵਾਰ ਦੀ ਦੁਨੀਆ 'ਚ ਸ਼ਾਮਲ ਕਰ ਦਿੱਤਾ। ਪਾਰਟੀਆਂ ਨੇ ਨੌਜਵਾਨਾਂ ਨੂੰ ਇਸ ਜੁਰਮ ਦੀ ਦੁਨੀਆ ’ਚ ਲਿਆ ਕੇ ਛੱਡ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਕਾਨੂੰਨ ਦੇ ਕੰਮ ’ਚ ਦਖ਼ਲ ਨਹੀਂ ਦੇਵੇਗੀ ਅਤੇ ਇਸ ਮਾਮਲੇ 'ਚ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਵੇਗੀ।

ਇਹ ਵੀ ਪੜ੍ਹੋ- ਭਦੌੜ ਹਲਕੇ 'ਚ CM ਮਾਨ ਵੱਲੋਂ ਰੋਡ ਸ਼ੋਅ, ਪੰਜਾਬ ਦੀ ਮੁੜ ਉਸਾਰੀ ਲਈ ਵੋਟਰਾਂ ਤੋਂ ਮੰਗਿਆ ਸਹਿਯੋਗ

ਬੀਤੇ ਦਿਨੀਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਵੱਲੋਂ ਚੁਣੇ ਗਏ ਉਮੀਦਵਾਰ ਨੂੰ ਲੋਕ ਸੰਸਦ ਮੈਂਬਰ ਵਜੋਂ ਚੁਣ ਲੈਂਦੇ ਹਨ ਤਾਂ ਬੰਦੀ ਸਿੰਘਾਂ ਨੂੰ ਜਲਦ ਹੀ ਰਿਹਾਈ ਕਰਵਾ ਦਿੱਤੀ ਜਾਵੇਗੀ। ਇਸ ’ਤੇ ਮੁੱਖ ਮੰਤਰੀ ਮਾਨ ਨੇ ਸੁਖਬੀਰ ਬਾਦਲ 'ਤੇ ਤੰਜ਼ ਕੱਸਦਿਆਂ ਕਿਹਾ ਕਿ ਜੇਕਰ ਇਸ ਤਰ੍ਹਾਂ ਹੋ ਸਕਦਾ ਹੈ ਤਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੋਵੇਂ ਹੀ ਇਸ ਵੇਲੇ ਸੰਸਦ ਮੈਂਬਰ ਹਨ, ਉਹ ਖੁਦ ਹੀ ਬੰਦੀ ਸਿੰਘਾਂ ਨੂੰ ਰਿਹਾਅ ਕਰਵਾ ਲੈਣ।

ਇਹ ਵੀ ਪੜ੍ਹੋ- ਮਾਈਨਿੰਗ ਮਾਫ਼ੀਆ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ 'ਚ 'ਮਾਨ' ਸਰਕਾਰ , ਜੁਲਾਈ 'ਚ ਆਵੇਗੀ ਨਵੀਂ ਨੀਤੀ

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ , ਕਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News