ਉਲੰਪੀਅਨ ਕਮਲਪ੍ਰੀਤ ਕੌਰ ਐੱਨ. ਆਈ. ਐਸ. ਪਟਿਆਲਾ ਤੋਂ ਆਪਣੇ ਪਿੰਡ ਹੋਈ ਰਵਾਨਾ

Saturday, Aug 07, 2021 - 09:19 AM (IST)

ਉਲੰਪੀਅਨ ਕਮਲਪ੍ਰੀਤ ਕੌਰ ਐੱਨ. ਆਈ. ਐਸ. ਪਟਿਆਲਾ ਤੋਂ ਆਪਣੇ ਪਿੰਡ ਹੋਈ ਰਵਾਨਾ

ਪਟਿਆਲਾ (ਪਰਮੀਤ) : ਉਲੰਪੀਅਨ ਕਮਲਪ੍ਰੀਤ ਕੌਰ ਡਿਸਕ ਥਰੋਅਰ ਸ਼ਨੀਵਾਰ ਨੂੰ ਐਨ. ਆਈ. ਐਸ. ਪਟਿਆਲਾ ਤੋਂ ਆਪਣੇ ਪਿੰਡ ਕਬਰਵਾਲਾ ਜ਼ਿਲ੍ਹਾ ਮੁਕਤਸਰ ਲਈ ਰਵਾਨਾ ਹੋਈ।

ਇਹ ਵੀ ਪੜ੍ਹੋ : ਹੈਰਾਨੀਜਨਕ : ਪੰਜਾਬ 'ਚ ਜੋ 'ਪਿੰਡ' ਹੈ ਹੀ ਨਹੀਂ, ਉਸ ਦੀ ਪੰਚਾਇਤ ਨੂੰ 5 ਸਾਲਾਂ ਤੋਂ ਜਾਰੀ ਕੀਤੇ ਜਾ ਰਹੇ ਫੰਡ

PunjabKesari


ਰਵਾਨਗੀ ਤੋਂ ਪਹਿਲਾਂ ਐਨ. ਆਈ. ਐਸ. ਦੇ ਬਾਹਰ ਕੋਚਾਂ ਅਤੇ ਖਿਡਾਰੀਆਂ ਨੇ ਉਸ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮਲਪ੍ਰੀਤ ਕੌਰ ਨੇ ਕਿਹਾ ਕਿ ਟੋਕੀਓ ਤੋਂ ਪਰਤਣ 'ਤੇ ਜਿਸ ਗਰਮਜੋਸ਼ੀ ਨਾਲ ਲੋਕਾਂ ਨੇ ਉਸ ਦਾ ਸਵਾਗਤ ਕੀਤਾ ਹੈ, ਉਸ ਤੋਂ ਮਨ ਬਹੁਤ ਖੁਸ਼ ਹੋਇਆ ਹੈ। ਉਸ ਨੇ ਕਿਹਾ ਕਿ ਉਸਦੀਆਂ ਪ੍ਰਾਪਤੀਆਂ ਦਾ ਸਿਹਰਾ ਉਸਦੇ ਮਾਪਿਆਂ ਅਤੇ ਕੋਚ ਨੂੰ ਜਾਂਦਾ ਹੈ। ਉਸਨੇ ਕਿਹਾ ਕਿ ਹੁਣ ਉਸਦਾ ਟੀਚਾ 2023 ਦੀਆਂ ਉਲੰਪਿਕ ਖੇਡਾਂ ਵਿਚ ਸੋਨ ਤਮਗਾ ਜਿੱਤਣਾ ਹੈ। ਉਸਨੇ ਕਿਹਾ ਕਿ ਉਸਨੇ ਬਹੁਤ ਮਿਹਨਤ ਨਾਲ ਇਹ ਮੁਕਾਮ ਹਾਸਲ ਕੀਤਾ ਹੈ, ਜਿਸ ਲਈ ਉਹ ਸਭ ਦੀ ਧੰਨਵਾਦੀ ਹੈ।

 

ਇਹ ਵੀ ਪੜ੍ਹੋ : ਇਸ ਪਰਿਵਾਰ ਦੇ ਦੁੱਖ ਬਾਰੇ ਜਾਣ ਹਰ ਕੋਈ ਇਹੀ ਕਹੇਗਾ, ਰੱਬ ਅਜਿਹਾ ਕਿਸੇ ਨਾਲ ਨਾ ਕਰੇ (ਵੀਡੀਓ)

ਇਕ ਸਵਾਲ ਦੇ ਜਵਾਬ ਵਿਚ ਕਮਲਪ੍ਰੀਤ ਨੇ ਕਿਹਾ ਕਿ ਸਰਕਾਰਾਂ ਨੂੰ ਵੱਡੇ-ਵੱਡੇ ਸਟੇਡੀਅਮਾਂ ਨਾਲੋਂ ਖਿਡਾਰੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਸ ਨੇ ਨੌਜਵਾਨ ਕੁੜੀਆਂ ਨੂੰ ਸੁਨੇਹਾ ਦਿੱਤਾ ਕਿ ਉਹ ਖੂਬ ਲਗਨ ਨਾਲ ਮਿਹਨਤ ਕਰਨ ਤਾਂ ਹੀ ਖੇਡਾਂ ਵਿਚ ਮੱਲਾਂ ਮਾਰ ਸਕਦੀਆਂ ਹਨ। ਇਸ ਮੌਕੇ ਉਸ ਦੇ ਨਾਲ ਉਸਦੀ ਕੋਚ ਰਾਖੀ ਤਿਆਗੀ ਵੀ ਸੀ, ਜਿਸਨੇ ਕਿਹਾ ਕਿ ਕਮਲਪ੍ਰੀਤ ਨੇ ਬਹੁਤ ਮਿਹਨਤ ਕੀਤੀ ਹੈ। ਇਸ ਮੌਕੇ ਕੁਝ ਨੌਜਵਾਨਾਂ ਨੇ ਕਮਲਪ੍ਰੀਤ ਕੌਰ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਂਟ ਕਰ ਕੇ ਸਨਮਾਨਿਤ ਵੀ ਕੀਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News