ਮੁੱਖ ਮੰਤਰੀ ਵਰਗੀਆਂ ਸਹੂਲਤਾਂ ਮੰਗਣ ਲਈ ਛਿੜੀਆਂ ਚਰਚਾਵਾਂ ਸਬੰਧੀ ਓ. ਪੀ. ਸੋਨੀ ਨੇ ਦਿੱਤੀ ਸਫ਼ਾਈ

Sunday, Sep 26, 2021 - 10:48 AM (IST)

ਮੁੱਖ ਮੰਤਰੀ ਵਰਗੀਆਂ ਸਹੂਲਤਾਂ ਮੰਗਣ ਲਈ ਛਿੜੀਆਂ ਚਰਚਾਵਾਂ ਸਬੰਧੀ ਓ. ਪੀ. ਸੋਨੀ ਨੇ ਦਿੱਤੀ ਸਫ਼ਾਈ

ਜਲੰਧਰ (ਧਵਨ)– ਪੰਜਾਬ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਮੁੱਖ ਮੰਤਰੀ ਵਾਂਗ ਸਹੂਲਤਾਂ ਦੇਣ ਲਈ ਕੋਈ ਚਿੱਠੀ ਨਹੀਂ ਲਿਖੀ ਹੈ। ਜ਼ਿਕਰਯੋਗ ਹੈ ਕਿ ਅਜਿਹੀਆਂ ਚਰਚਾਵਾਂ ਛਿੜੀਆਂ ਸਨ, ਜਿਨ੍ਹਾਂ ’ਚ ਕਿਹਾ ਜਾ ਰਿਹਾ ਸੀ ਕਿ ਸੋਨੀ ਦੇ ਦਫ਼ਤਰ ਤੋਂ ਕੋਈ ਚਿੱਠੀ ਮੁੱਖ ਮੰਤਰੀ ਦਫ਼ਤਰ ਨੂੰ ਭੇਜੀ ਗਈ ਹੈ।

ਸੋਨੀ ਨੇ ਸ਼ਨੀਵਾਰ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਉੱਪ ਮੁੱਖ ਮੰਤਰੀ ਦੇ ਪ੍ਰੋਟੋਕਾਲ ਮੁਤਾਬਕ ਕੰਮ ਕਰ ਰਹੇ ਹਨ। ਉੱਪ ਮੁੱਖ ਮੰਤਰੀ ਦਾ ਅਹੁਦਾ ਮਿਲਣ ਤੋਂ ਬਾਅਦ ਸੂਬੇ ਭਰ ਤੋਂ ਲੋਕ ਉਨ੍ਹਾਂ ਨੂੰ ਸਰਕਾਰੀ ਕੰਮਕਾਜ ਨੂੰ ਲੈ ਕੇ ਮਿਲਣ ਲਈ ਆ ਰਹੇ ਹਨ। ਅਜਿਹੀ ਸਥਿਤੀ ’ਚ ਉਨ੍ਹਾਂ ਨੇ ਸਿਰਫ਼ ਇਹੀ ਮੰਗ ਰੱਖੀ ਹੈ ਕਿ ਪ੍ਰਾਹੁਣਚਾਰੀ ਦੇ ਤਹਿਤ ਸਹੂਲਤਾਂ ਨੂੰ ਵਧਾਇਆ ਜਾਵੇ ਕਿਉਂਕਿ ਆਉਣ ਵਾਲੇ ਲੋਕਾਂ ਲਈ ਚਾਹ-ਪਾਣੀ ਦਾ ਪ੍ਰਬੰਧ ਕਰਨਾ ਜ਼ਰੂਰੀ ਹੈ। ਸੋਨੀ ਨੇ ਕਿਹਾ ਕਿ ਸਰਕਾਰ ਦੇ ਨਿਯਮਾਂ ਤਹਿਤ ਹੀ ਉਹ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੇ ਕਦੀ ਵੀ ਵਾਧੂ ਸਹੂਲਤਾਂ ਦੀ ਇੱਛਾ ਨਹੀਂ ਰੱਖੀ ਹੈ। ਉੱਪ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਉਨ੍ਹਾਂ ਨੂੰ ਉਹ ਚਿੱਠੀ ਦਿਖਾ ਦੇਵੇ, ਜਿਸ ’ਚ ਉਨ੍ਹਾਂ ਨੇ ਮੁੱਖ ਮੰਤਰੀ ਵਰਗੀਆਂ ਸਹੂਲਤਾਂ ਦੀ ਮੰਗ ਕੀਤੀ ਹੋਵੇ।

ਇਹ ਵੀ ਪੜ੍ਹੋ :  ਟਾਂਡਾ ਵਿਖੇ ਇਕੋ ਚਿਖਾ 'ਚ ਬਲੀਆਂ ਪਿਓ-ਪੁੱਤ ਤੇ ਧੀ ਦੀਆਂ ਮ੍ਰਿਤਕ ਦੇਹਾਂ, ਦਰਦਨਾਕ ਮੰਜ਼ਰ ਵੇਖ ਹਰ ਅੱਖ ਹੋਈ ਨਮ

ਉਨ੍ਹਾਂ ਨੇ ਕਿਹਾ ਕਿ ਉਹ ਨਿਯਮਾਂ ਦੇ ਤਹਿਤ ਕੰਮ ਅੱਗੇ ਵੀ ਕਰਦੇ ਰਹੇ ਹਨ ਅਤੇ ਭਵਿੱਖ ’ਚ ਵੀ ਕਰਦੇ ਰਹਿਣਗੇ। ਉੱਪ ਮੁੱਖ ਮੰਤਰੀ ਦਾ ਅਹੁਦਾ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਇਸੇ ਪ੍ਰੋਟੋਕਾਲ ਦੇ ਤਹਿਤ ਸਰਕਾਰ ਤੋਂ ਸਹੂਲਤਾਂ ਮਿਲ ਗਈਆਂ ਸਨ। ਹੁਣ ਕਿਉਂਕਿ ਰੋਜ਼ਾਨਾ ਆਉਣ ਵਾਲੇ ਲੋਕਾਂ ਦੀ ਗਿਣਤੀ ਵਧਦੀ ਜਾ ਰਹੀ ਹੈ, ਇਸ ਲਈ ਉਨ੍ਹਾਂ ਲਈ ਜ਼ਰੂਰੀ ਪ੍ਰਬੰਧ ਕਰਨਾ ਵੀ ਉੱਪ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਹੈ। ਹੁਣ ਤੱਕ ਤਾਂ ਉਨ੍ਹਾਂ ਨੂੰ ਮੰਤਰੀ ਵਰਗੀਆਂ ਸਹੂਲਤਾਂ ਹੀ ਮਿਲ ਰਹੀਆਂ ਸਨ ਪਰ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਵਲੋਂ ਦੋਵੇਂ ਉੱਪ ਮੁੱਖ ਮੰਤਰੀਆਂ ਲਈ ਹੁਣ ਪ੍ਰੋਟੋਕਾਲ ਮੁਤਾਬਕ ਪ੍ਰਾਹੁਣਚਾਰੀ ਖੇਤਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ : ਅਸ਼ਵਨੀ ਸ਼ਰਮਾ ਦਾ ਕਾਂਗਰਸ ’ਤੇ ਤੰਜ, ‘ਚੰਨੀ’ ਨੂੰ 4 ਮਹੀਨਿਆਂ ਲਈ ਮੁੱਖ ਮੰਤਰੀ ਬਣਾਉਣ ਲਈ ਡੇਢ ਦਿਨ ਚੱਲਿਆ ‘ਤਮਾਸ਼ਾ’

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

shivani attri

Content Editor

Related News