ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ''ਤੇ ਦੁੱਖ ਦਾ ਪ੍ਰਗਟਾਵਾ
Monday, Nov 16, 2020 - 04:19 PM (IST)
![ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ''ਤੇ ਦੁੱਖ ਦਾ ਪ੍ਰਗਟਾਵਾ](https://static.jagbani.com/multimedia/2020_11image_16_19_134103565om-prakashsoni.jpg)
ਚੰਡੀਗੜ੍ਹ : ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਬਾਬਾ ਫਰੀਦ ਮੈਡੀਕਲ ਦੇ ਵਿਦਿਆਰਥੀ ਡਾ. ਅੰਕਿਤ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਮੰਤਰੀ ਸੋਨੀ ਨੇ ਵਿੱਛੜੀ ਹੋਈ ਆਤਮਾ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ।
ਡਾ. ਅੰਕਿਤ ਦੀ ਬੀਤੇ ਦਿਨੀ ਕੋਵਿਡ ਮਰੀਜ਼ਾਂ ਦੀ ਦੇਖਭਾਲ ਦੌਰਾਨ ਕੋਰੋਨਾ ਇਨਫੇਕਟਿਡ ਹੋਣ ਕਾਰਨ ਮੌਤ ਹੋ ਗਈ ਸੀ। ਡਾਕਟਰ ਅੰਕਿਤ ਨੇ ਐਮ. ਬੀ. ਬੀ. ਐਸ, ਪਟਿਆਲਾ ਮੈਡੀਕਲ ਕਾਲਜ ਤੋਂ ਕੀਤੀ ਸੀ ਅਤੇ ਮੌਜੂਦਾ ਸਮੇਂ 'ਚ ਉਹ ਬਾਬਾ ਫਰੀਦ ਮੈਡੀਕਲ ਕਾਲਜ, ਫਰੀਦਕੋਟ ਤੋਂ ਸਰਜਰੀ 'ਚ ਐਮ. ਡੀ. ਕਰ ਰਹੇ ਸਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਸੰਸਕਾਰ ਮੌਕੇ ਡਾ. ਅਵਨੀਸ਼ ਕੁਮਾਰ, ਡਾਇਰੈਕਟਰ, ਡਾਕਟਰੀ ਸਿੱਖਿਆ ਤੇ ਖੋਜ ਮਹਿਕਮਾ, ਪੰਜਾਬ, ਡਾ. ਆਕਾਸਦੀਪ ਅਗਰਵਾਲ ਅਤੇ ਸਿਵਲ ਸਰਜਨ ਪਟਿਆਲਾ ਵੱਲੋਂ ਸ਼ਿਰਕਤ ਕੀਤੀ ਗਈ।