ਵਿਧਾਨ ਸਭਾ ਚੋਣਾਂ 2022 : ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪਰਿਵਾਰ ਸਮੇਤ ਪਾਈ ਵੋਟ

Sunday, Feb 20, 2022 - 02:13 PM (IST)

ਅੰਮ੍ਰਿਤਸਰ (ਗੁਰਿੰਦਰ ਸਵਾਰ) : ਪੰਜਾਬ ਵਿਧਾਨ ਸਭਾ ਚੋਣਾਂ ਲਈ ਸਵੇਰ ਤੋਂ ਹੀ ਵੋਟਿੰਗ ਚੱਲ ਰਹੀ ਹੈ। ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਅੱਜ ਇਕੋ ਪੜਾਅ 'ਚ ਵੋਟਾਂ ਪੈਣਗੀਆਂ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸੂਬੇ ਦੇ 2.14 ਕਰੋੜ ਵੋਟਰ ਕੁੱਲ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਵੋਟਾਂ ਪਾਉਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਅੰਮ੍ਰਿਤਸਰ 'ਚ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵੀ ਆਪਣੇ ਪਰਿਵਾਰ ਸਮੇਤ ਵੋਟ ਪਾਈ। ਉਨ੍ਹਾਂ ਸਭ ਨੂੰ ਮਤਦਾਨ ਕਰਨ ਦੀ ਅਪੀਲ ਕੀਤੀ।


Harnek Seechewal

Content Editor

Related News