ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੋਇਆ ਓਮੀਕ੍ਰੋਨ, ਕੁਝ ਦਿਨ ਰਹਿਣਗੇ ICU 'ਚ

Monday, Jan 24, 2022 - 01:13 AM (IST)

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੋਇਆ ਓਮੀਕ੍ਰੋਨ, ਕੁਝ ਦਿਨ ਰਹਿਣਗੇ ICU 'ਚ

ਲੁਧਿਆਣਾ (ਸਹਿਗਲ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਜੀਨੋਮ ਸੀਕਵੈਂਸਿੰਗ ਦੀ ਰਿਪੋਰਟ ਆ ਗਈ ਹੈ ਜਿਸ 'ਚ ਉਨ੍ਹਾਂ ਨੂੰ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਤੋਂ ਪੀੜਤ ਪਾਇਆ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਸਥਿਰ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਐਤਵਾਰ ਸਵੇਰੇ ਉਨ੍ਹਾਂ ਨੂੰ ਥੋੜਾ ਬੁਖਾਰ ਸੀ।

ਇਹ ਵੀ ਪੜ੍ਹੋ : ਅੱਤਵਾਦੀ ਪੰਜਵੜ ਦੇ ਪੁੱਤਰ ਦਾ ਜਰਮਨੀ ਦੇ ਇਕ ਗੁਰਦੁਆਰੇ 'ਚ ਹੋਇਆ ਵਿਆਹ

ਇਸ ਤੋਂ ਇਲਾਵਾ ਗਲਾ ਖ਼ਰਾਬ ਦੇ ਨਾਲ ਖੰਘ ਦੀ ਸ਼ਿਕਾਇਤ ਹੈ। ਉਨ੍ਹਾਂ ਨੂੰ ਕੁਝ ਦਿਨ ਹੋਰ ਇੰਟੈਂਸਿਵ ਕੇਅਰ ਯੂਨਿਟ 'ਚ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਹਾਲ ਹੀ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ : ਦਿੱਲੀ ਕਮੇਟੀ ਚੋਣਾਂ 'ਤੇ ਵਿਰੋਧੀਆਂ ਨੇ ਚੁੱਕੇ ਸਵਾਲ, ਗੁਰੂਘਰ 'ਚ ਪੁਲਸ ਦੇ ਦਾਖ਼ਲੇ ਨੂੰ ਦੱਸਿਆ ਗਲਤ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News