23 ਦਸੰਬਰ ਨੂੰ ਸਕੂਲਾਂ 'ਚ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾਣਗੇ ਸਮਾਗਮ : ਹਰਜੋਤ ਬੈਂਸ

Thursday, Dec 15, 2022 - 02:36 AM (IST)

23 ਦਸੰਬਰ ਨੂੰ ਸਕੂਲਾਂ 'ਚ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾਣਗੇ ਸਮਾਗਮ : ਹਰਜੋਤ ਬੈਂਸ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਮੂਹ ਸਰਕਾਰੀ/ਨਿੱਜੀ ਪ੍ਰਾਇਮਰੀ, ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ 23 ਦਸੰਬਰ 2022 ਦਿਨ ਸ਼ੁੱਕਰਵਾਰ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਨਿੱਘੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : UGC ਚੇਅਰਮੈਨ ਦਾ ਵੱਡਾ ਬਿਆਨ : 4 ਸਾਲਾਂ ਦੀ ਬੈਚੁਲਰ ਡਿਗਰੀ ਵਾਲੇ ਹੁਣ ਸਿੱਧੇ ਤੌਰ ’ਤੇ ਕਰ ਸਕਣਗੇ PHD

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਅਤੇ ਖ਼ਾਸ ਕਰ ਸਿੱਖ ਸੰਗਤਾਂ ਵੱਲੋਂ 20 ਦਸੰਬਰ ਤੋਂ 28 ਦਸੰਬਰ ਤੱਕ ਸ਼ਹੀਦੀ ਹਫ਼ਤੇ ਦੇ ਰੂਪ ਵਿਚ ਬੜੀ ਸ਼ਰਧਾ ਭਾਵਨਾ ਨਾਲ ਸਿਜਦਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਸਕੂਲਾਂ ਵਿੱਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਪਹਿਲੀ ਵਾਰ ਕਰਵਾਏ ਜਾ ਰਹੇ ਹਨ ਤਾਂ ਜੋ ਸਕੂਲੀ ਵਿਦਿਆਰਥੀਆਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਚੰਗੀ ਤਰ੍ਹਾਂ ਜਾਣੂ ਹੋ ਸਕਣ।

ਇਹ ਵੀ ਪੜ੍ਹੋ : ਵਿਦਿਆਰਥਣ ’ਤੇ ਤੇਜ਼ਾਬ ਸੁੱਟਣ ’ਤੇ ਭੜਕੇ ਗੌਤਮ ਗੰਭੀਰ,‘‘ਦੋਸ਼ੀਆਂ ਨੂੰ ਸ਼ਰੇਆਮ ਦਿੱਤੀ ਜਾਵੇ ਫਾਂਸੀ’’

ਇਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ 23 ਦਸੰਬਰ 2022 ਦਿਨ ਸ਼ੁੱਕਰਵਾਰ ਨੂੰ ਸਕੂਲਾਂ ਵਿਚ  ਸਵੇਰ ਦੀ ਸਭਾ ਤੋਂ ਬਾਅਦ 9:20 ਤੋਂ 10:20 ਤੱਕ ਵਿਦਿਆਰਥੀਆਂ ਵਲੋਂ ਸ਼ਹੀਦੀ ਹਫ਼ਤੇ ਨਾਲ ਸੰਬੰਧਿਤ ਕਵਿਤਾ/ਗੀਤ/ਸ਼ਬਦ/ਵਾਰ ਗਾਇਨ ਮੁਕਾਬਲੇ ਕਰਵਾਏ ਜਾਣਗੇ। 10:20 ਤੋਂ 11:00 ਤੱਕ ਸ਼ਹੀਦੀ ਸਾਕੇ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਨਾਲ ਸੰਬੰਧਿਤ ਭਾਸ਼ਨ/ਵਿੱਦਿਅਕ ਮੁਕਾਬਲੇ ਅਤੇ 11:00 ਤੋਂ 11:30 ਤੱਕ ਸਕੂਲ ਮੁਖੀ/ਸਟਾਫ/ਅਧਿਆਪਕਾਂ ਵਲੋਂ ਸ਼ਹੀਦੀ ਹਫ਼ਤੇ ਨਾਲ ਸੰਬੰਧਿਤ ਵਿਸ਼ੇਸ਼ ਸਿੱਖਿਆਦਾਇਕ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਵਾਹ ਪੰਜਾਬ! ਵਰਲਡ ਟੂਰ ’ਤੇ ਨਿਕਲੇ ਗੋਰੇ ਨਾਲ ਲੁਧਿਆਣਾ ’ਚ ਹੋਈ ਲੁੱਟ, ਪੜ੍ਹੋ ਪੂਰੀ ਖ਼ਬਰ

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਮੁਖੀ ਆਪਣੇ ਪੱਧਰ ’ਤੇ ਵੀ ਕੋਈ ਹੋਰ ਗਤੀਵਿਧੀ ਕਰਵਾ ਸਕਦੇ ਹਨ ਜਿਸ ਨਾਲ ਸਾਹਿਬਜ਼ਾਦਿਆਂ ਦੀ ਯਾਦ ਅਤੇ ਸ਼ਹੀਦੀ ਨਾਲ ਸੰਬੰਧਿਤ ਜਾਣਕਾਰੀ ਪ੍ਰਦਾਨ ਕੀਤੀ ਜਾ ਸਕਦੀ ਹੋਵੇ। ਬੈਂਸ ਨੇ ਕਿਹਾ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਹੋਰ ਕਿੱਧਰੇ ਨਹੀਂ ਮਿਲਦੀ ਅਤੇ ਇਸ ਉਪਰਾਲੇ ਨਾਲ ਸਕੂਲਾਂ ਦੇ ਵਿਦਿਆਰਥੀ ਇਸ ਮਹਾਨ ਇਤਿਹਾਸਿਕ ਸਾਕੇ ਤੋਂ ਜਾਣੂ ਹੋਣਗੇ।


author

Mandeep Singh

Content Editor

Related News