ਆਜ਼ਾਦੀ ਦੀ 75ਵੀਂ ਵਰ੍ਹੇਗੰਢ ’ਤੇ ਪ੍ਰਧਾਨ ਮੰਤਰੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ : ਕੈਪਟਨ ਅਮਰਿੰਦਰ

08/10/2022 12:17:49 PM

ਚੰਡੀਗੜ੍ਹ (ਹਰੀਸ਼ਚੰਦਰ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਉਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਰਿਹਾਈ ’ਤੇ ਵਿਚਾਰ ਕਰਨ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ’ਚ ਬੰਦ ਹਨ। ਸਾਬਕਾ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ’ਚ ਕਿਹਾ ਕਿ ਅਸੀਂ ਆਪਣੀ ਆਜ਼ਾਦੀ ਦਾ 75ਵਾਂ ਵਰ੍ਹਾ ਸਦਭਾਵਨਾ ਨਾਲ ਮਨਾ ਰਹੇ ਹਾਂ ਤੇ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਹੱਕ ਵੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇੱਥੋਂ ਤਕ ਕਿ ਖੁਦ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਸਮੇਂ-ਸਮੇਂ ’ਤੇ ਸੁਝਾਅ ਦਿੱਤਾ ਹੈ ਕਿ ਜੇਲ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ। ਕੈਪਟਨ ਨੇ ਕੁੱਝ ਸਿੱਖ ਕੈਦੀਆਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ ਪਰ ਅਜੇ ਵੀ ਜੇਲਾਂ ਵਿਚ ਬੰਦ ਹਨ।

ਇਹ ਵੀ ਪੜ੍ਹੋ : ਪਾਰਲੀਮੈਂਟ ਦੀ ਕਾਰਵਾਈ ਪੂਰੀ ਨਾ ਹੋਣ 'ਤੇ ਭੜਕੇ ਰਵਨੀਤ ਬਿੱਟੂ, ਕੇਂਦਰ 'ਤੇ ਲਾਏ ਗੰਭੀਰ ਇਲਜ਼ਾਮ

ਸਾਬਕਾ ਮੁੱਖ ਮੰਤਰੀ ਨੇ ਕਿਹਾ, ਭਾਰਤ ਦੀ ਸੁਪਰੀਮ ਕੋਰਟ ਨੇ ਹਾਲ ਹੀ ਵਿਚ ਮਰਹੂਮ ਰਾਜੀਵ ਗਾਂਧੀ ਦੇ ਕਾਤਲ ਨੂੰ 31 ਸਾਲ ਦੀ ਕੈਦ ਤੋਂ ਬਾਅਦ ਰਿਹਾਅ ਕੀਤਾ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਨ੍ਹਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਨੂੰ ਕਿਉਂ ਨਹੀਂ ਜੋ ਪਹਿਲਾਂ ਹੀ ਜੇਲ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਇਨ੍ਹਾਂ ਦੀ ਆਜ਼ਾਦੀ ਲਈ ਦੇਸ਼ ਦੀ ਸੁਤੰਤਰਤਾ ਦੀ 75ਵੀਂ ਵਰ੍ਹੇਗੰਢ ਤੋਂ ਵਧੀਆ ਹੋਰ ਮੌਕਾ ਨਹੀਂ ਹੋ ਸਕਦਾ।

ਇਹ ਵੀ ਪੜ੍ਹੋ : ED ਦੀ ਗਾਂਧੀ ਪਰਿਵਾਰ ਖ਼ਿਲਾਫ਼ ਕਾਰਵਾਈ ਸਿਆਸੀ ਹਾਸ਼ੀਏ ’ਤੇ ਚੱਲ ਰਹੀ ਕਾਂਗਰਸ ’ਚ ਪਾਵੇਗੀ ਨਵੀਂ ਜਾਨ!    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News