7 ਜੂਨ ਨੂੰ ਸਮੂਹ ਬੀ. ਐੱਲ. ਓਜ਼. ਆਪਣੇ ਪੋਲਿੰਗ ਬੂਥਾਂ ’ਤੇ ਰਹਿਣਗੇ ਹਾਜ਼ਰ

Tuesday, Jun 02, 2026 - 10:30 AM (IST)

7 ਜੂਨ ਨੂੰ ਸਮੂਹ ਬੀ. ਐੱਲ. ਓਜ਼. ਆਪਣੇ ਪੋਲਿੰਗ ਬੂਥਾਂ ’ਤੇ ਰਹਿਣਗੇ ਹਾਜ਼ਰ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਰਾਜੇਸ਼ ਢੰਡ) : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਚਲਾਈ੍ ਗਈ ਸਪੈਸ਼ਲ ਇਨਸੈਂਟਿਵ ਰਵੀਜ਼ਨ ਮੁਹਿੰਮ ਤਹਿਤ ਵੋਟਰ ਸੂਚੀ ਦੇ ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਨ ਦਾ ਕੰਮ ਚੱਲ ਰਿਹਾ ਹੈ। ਇਸ ਸਬੰਧੀ ਇਕ ਵਿਸ਼ੇਸ ਕੈਂਪ ਤਹਿਤ 7 ਜੂਨ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਬੂਥਾਂ ’ਤੇ ਬੀ. ਐੱਲ. ਓਜ਼. ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ।

ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕੰਮ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲਾ ਫਿਰੋਜ਼ਪੁਰ ਦੇ ਸਮੂਹ ਚੋਣ ਹਲਕਿਆਂ ’ਚ ਬੀ. ਐੱਲ. ਓਜ਼. ਵੱਲੋਂ 7 ਜੂਨ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਪੈਸ਼ਲ ਕੈਂਪ ਦੇ ਤਹਿਤ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿ ਕੇ ਮੈਪਿੰਗ ਦਾ ਕੰਮ ਕੀਤਾ ਜਾਵੇਗਾ।


author

Babita

Content Editor

Related News