ਕੰਗਨਾ ਵੱਲੋਂ ਮੁਆਫ਼ੀ ਮੰਗਣ 'ਤੇ ਕੰਗ ਨੇ ਬੋਲਿਆ ਹੱਲਾ, ਕਿਹਾ- ਇਸ ਦੀ ਮਨੋਦਸ਼ਾ ਨਹੀਂ ਠੀਕ
Thursday, Sep 26, 2024 - 11:54 AM (IST)
ਚੰਡੀਗੜ੍ਹ (ਅੰਕੁਰ) : ਬਾਲੀਵੁੱਡ ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਖੇਤੀ ਕਾਨੂੰਨਾਂ ਬਾਰੇ ਦਿੱਤੇ ਬਿਆਨ ਨੂੰ ਵਾਪਸ ਲੈਣ ਅਤੇ ਮੁਆਫ਼ੀ ਮੰਗਣ ’ਤੇ ‘ਆਪ’ ਦੇ ਸੰਸਦ ਮੈਂਬਰ ਤੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਹੱਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕੰਗਨਾ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਭਾਜਪਾ ਲੀਡਰਸ਼ਿਪ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸ਼ਰੇਆਮ ਆਖ ਦਿੱਤੀਆਂ ਇਹ ਗੱਲਾਂ
ਉਨ੍ਹਾਂ ਕਿਹਾ ਕਿ ਕੰਗਨਾ ਨੂੰ ਇੰਨੇ ਦਿਨਾਂ ਬਾਅਦ ਪਤਾ ਲੱਗਾ ਕਿ ਉਹ ਭਾਜਪਾ ਦੀ ਮੈਂਬਰ ਵੀ ਹੈ। ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਹ ਕਿਸੇ ਪਾਰਟੀ ਦੀ ਹੀ ਨਹੀਂ ਸਗੋਂ ਭਾਰਤ ਦੀ ਸਭ ਤੋਂ ਵੱਡੀ ਪੰਚਾਇਤ ਸੰਸਦ ਦੀ ਮੈਂਬਰ ਵੀ ਹੈ। ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੀ ਮਾਨਸਿਕ ਸਥਿਤੀ ਕਿਹੋ ਜਿਹੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਆਗੂ ਵੀ ਇਹ ਕਹਿੰਦੇ ਰਹੇ ਹਨ ਕਿ ਕੰਗਨਾ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਇਸ ਲਈ ਭਾਜਪਾ ਨੂੰ ਇਸ ਬਾਰੇ ਤੁਰੰਤ ਵਿਚਾਰ ਕਰਨਾ ਚਾਹੀਦਾ ਹੈ ਤੇ ਕੋਈ ਹੱਲ ਕੱਢਣਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ - ਕੰਗਨਾ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਸ਼ਰੇਆਮ ਆਖੀ ਇਹ ਗੱਲ
ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੈ ਕਿ ਕੰਗਨਾ ਭਾਜਪਾ ਲੀਡਰਸ਼ਿਪ ਦੀ ਸਹਿਮਤੀ ਤੋਂ ਬਿਨਾਂ ਅਜਿਹੇ ਭੜਕਾਊ ਬਿਆਨ ਦਿੰਦੀ ਹੈ। ਦਰਅਸਲ ਭਾਜਪਾ ਨੇ ਰਣਨੀਤੀ ਤਹਿਤ ਕੁਝ ਅਜਿਹੇ ਆਗੂ ਰੱਖੇ ਹੋਏ ਹਨ, ਜਿਨ੍ਹਾਂ ਦਾ ਕੰਮ ਸਿਰਫ਼ ਨਫ਼ਰਤ ਭਰੇ ਬਿਆਨ ਦੇਣਾ ਹੈ। ਉਨ੍ਹਾਂ ਦੇ ਬਿਆਨ ਸਮਾਜ ’ਚ ਤਣਾਅ ਪੈਦਾ ਕਰਦੇ ਹਨ ਤੇ ਫਿਰ ਬਾਅਦ ’ਚ ਭਾਜਪਾ ਲੀਡਰਸ਼ਿਪ ਦਿਖਾਵੇ ਲਈ ਅਸਹਿਮਤੀ ਪ੍ਰਗਟ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਚਮੁੱਚ ਕਿਸਾਨਾਂ ਦੇ ਨਾਲ ਹਨ ਤਾਂ ਉਨ੍ਹਾਂ ਨੂੰ ਤੁਰੰਤ ਕੰਗਨਾ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।