ਮਾਘੀ ਦੇ ਦਿਹਾੜੇ ''ਤੇ ਮੁੱਖ ਮੰਤਰੀ ਮਾਨ ਨੇ 40 ਮੁਕਤਿਆਂ ਨੂੰ ਯਾਦ ਕਰਦਿਆਂ ਕੀਤਾ ਪ੍ਰਣਾਮ
Sunday, Jan 14, 2024 - 02:25 PM (IST)
ਚੰਡੀਗੜ੍ਹ- ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 40 ਮੁਕਤਿਆਂ ਦੀ ਯਾਦ ਵਿਚ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਚ ਮਾਘੀ ਦਾ ਮੇਲਾ ਹੁੰਦਾ ਹੈ। ਲੋਹੜੀ ਦੇ ਦਿਨ ਤੋਂ ਹੀ ਸੰਗਤ ਨੇ ਸ੍ਰੀ ਮੁਕਤਸਰ ਸਾਹਿਬ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਅੱਜ ਸਵੇਰ ਤੋਂ ਹੀ ਲੱਖਾਂ ਦੀ ਤਾਦਾਦ ਵਿਚ ਸੰਗਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਈਆਂ ਅਤੇ 40 ਮੁਕਤਿਆਂ ਨੂੰ ਨਮਨ ਕਰ ਰਹੀਆਂ ਹਨ।
ਇਹ ਵੀ ਪੜ੍ਹੋ : 4 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਰਹੀ ਸੀਤ ਲਹਿਰ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਖਿਦਰਾਣੇ ਦੀ ਢਾਬ ਵਿਖੇ ਹੋਈ ਜੰਗ ਦੇ ਸਮੂਹ ਸ਼ਹੀਦਾਂ ਨੂੰ ਪ੍ਰਣਾਮ ਕੀਤਾ। ਉਨ੍ਹਾਂ ਲਿਖਿਆ ਕਿ 'ਖਿਦਰਾਣੇ ਦੀ ਢਾਬ ਵਿਖੇ ਹੋਈ ਜੰਗ ਜਿਸ ਨੇ ਖਿਦਰਾਣੇ ਨੂੰ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਦਾ ਦਰਜਾ ਦੇ ਦਿੱਤਾ… ਅੱਜ ਸਮੂਹ ਸ਼ਹੀਦਾਂ ਦੀ ਯਾਦ ‘ਚ ਮਨਾਏ ਜਾਂਦੇ ਮਾਘੀ ਦੇ ਜੋੜ ਮੇਲੇ ਮੌਕੇ ਦੂਰੋਂ ਨੇੜਿਓਂ ਗੁਰੂ ਚਰਨਾਂ ‘ਚ ਨਤਮਸਤਕ ਹੋਣ ਆ ਰਹੀਆਂ ਸਮੂਹ ਸਿੱਖ ਸੰਗਤਾਂ ਦੇ ਚਰਨਾਂ ‘ਚ ਸਤਿਕਾਰ ਸਹਿਤ ਪ੍ਰਣਾਮ…ਆਓ ਆਪਣੇ ਇਤਿਹਾਸ ਨਾਲ ਜੁੜੀਏ ਤੇ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦੇਈਏ….।'
ਇਹ ਵੀ ਪੜ੍ਹੋ : ਚਾਲੀ ਮੁਕਤਿਆਂ ਦੀ ਯਾਦ 'ਚ ਮਨਾਇਆ ਜਾਂਦਾ ਮਾਘੀ ਮੇਲਾ, ਲੱਖਾਂ ਦੀ ਤਾਦਾਦ ’ਚ ਸ੍ਰੀ ਮੁਕਤਸਰ ਸਾਹਿਬ ਪੁੱਜੀਆਂ ਸੰਗਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8