ਪੰਜਾਬ ਦੇ ਇਸ ਜ਼ਿਲ੍ਹੇ ''ਚ 17 ਸਤੰਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਰਹੇਗੀ ਪਾਬੰਦੀ, ਹੁਕਮ ਹੋਏ ਜਾਰੀ

Thursday, Sep 12, 2024 - 07:01 PM (IST)

ਜਲੰਧਰ (ਚੋਪੜਾ)- ਜਲੰਧਰ ਜ਼ਿਲ੍ਹੇ ਵਿਚ ਬੜੀ ਹੀ ਧੂਮਧਾਮ ਨਾਲ 17 ਸਤੰਬਰ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਮਨਾਇਆ ਜਾ ਰਿਹਾ ਹੈ। ਇਸੇ ਦਰਮਿਆਨ ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਮਾਸ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਹੈ।

ਜ਼ਿਲ੍ਹਾ ਮੈਜਿਸਟਰੇਟ ਦੇ ਇਹ ਹੁਕਮ 17 ਸਤੰਬਰ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਤੋਂ ਇਕ ਕਿਲੋਮੀਟਰ ਦੇ ਦਾਇਰੇ ਵਿਚ ਲਾਗੂ ਹੋਣਗੇ। ਜ਼ਿਕਰਯੋਗ ਹੈ ਕਿ ਬਾਬਾ ਸੋਢਲ ਮੇਲੇ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ, ਜਿਸ ਕਾਰਨ ਮੇਲਾ ਸਥਾਨ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਗਤਾਂ ਦੀ ਭਾਰੀ ਭੀੜ ਲੱਗੀ ਰਹਿੰਦੀ ਹੈ, ਜਿਸ ਨੂੰ ਦੇਖਦੇ ਹੋਏ ਇਹ ਪਾਬੰਦੀ ਲਾਗੂ ਕੀਤੀ ਗਈ ਹੈ।

ਇਹ ਵੀ ਪੜ੍ਹੋ- ਸਾਵਧਾਨ ! ਪੰਜਾਬ 'ਚ ਲਗਾਤਾਰ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ, ਇੰਝ ਕਰੋ ਬਚਾਅ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News