ਸੂਬੇ ’ਚ ਖਰੀਦ ਦੇ 14ਵੇਂ ਦਿਨ 453335.564 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

10/16/2021 10:18:44 PM

ਚੰਡੀਗੜ੍ਹ(ਸ਼ਰਮਾ)- ਪੰਜਾਬ ਰਾਜ ’ਚ ਅੱਜ ਝੋਨੇ ਦੀ ਖਰੀਦ ਦੇ ਚੌਦਵੇਂ ਦਿਨ ਸਰਕਾਰੀ ਏਜੰਸੀਆਂ ਵਲੋਂ 453335.564 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ’ਚ 2881091.255 ਮੀਟਿ੍ਰਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 26233 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ’ਚ ਖਰੀਦ ਦੇ ਚੌਦਵੇਂ ਦਿਨ 494734.433 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ।

 

ਇਹ ਵੀ ਪੜ੍ਹੋ- ਤਰੁਣ ਚੁੱਘ ਦੇ ਬੇਟੇ ਦੇ ਵਿਆਹ ਦੀ ਸਾਦਗੀ ਹਰ ਪਾਸੇ ਬਣੀ ਚਰਚਾ ਦਾ ਵਿਸ਼ਾ

ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ’ਚ ਕੁੱਲ 3053124.301 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ’ਚੋਂ 2907324.255 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਕਿਸਾਨਾਂ ਦੇ 3307.23 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।

Bharat Thapa

This news is Content Editor Bharat Thapa