ਦੀਵਾਲੀ ਵਾਲੀ ਰਾਤ ਜਲੰਧਰ ’ਚ ਵੱਡੀ ਵਾਰਦਾਤ, ਦਰਜਨ ਤੋਂ ਵੱਧ ਨੌਜਵਾਨਾਂ ਨੇ ਲੁੱਟਿਆ ਠੇਕਾ

Tuesday, Oct 25, 2022 - 06:48 PM (IST)

ਦੀਵਾਲੀ ਵਾਲੀ ਰਾਤ ਜਲੰਧਰ ’ਚ ਵੱਡੀ ਵਾਰਦਾਤ, ਦਰਜਨ ਤੋਂ ਵੱਧ ਨੌਜਵਾਨਾਂ ਨੇ ਲੁੱਟਿਆ ਠੇਕਾ

ਜਲੰਧਰ (ਦੀਪਕ) : ਦੀਵਾਲੀ ਵਾਲੀ ਰਾਤ ਜਲੰਧਰ ਦੇ ਰੇਲਵੇ ਸਟੇਸ਼ਨ ਦੇ ਕੋਲ ਸਥਿਤ ਇਕ ਸ਼ਰਾਬ ਦੇ ਠੇਕੇ ’ਤੇ ਦਰਜਨ ਤੋਂ ਵੱਧ ਨੌਜਵਾਨਾਂ ਨੇ ਧਾਵਾ ਬੋਲ ਦਿੱਤਾ। ਉਕਤ ਨੌਜਵਾਨ ਠੇਕੇ ਤੋਂ ਲਗਭਗ 1 ਲੱਖ 52 ਹਜ਼ਾਰ ਰੁਪਏ ਲੁੱਟ ਕੇ ਲੈ ਗਏ। ਇਸ ਤੋਂ ਇਲਾਵਾ ਮਹਿੰਗੀ ਸ਼ਰਾਬ ਦੀਆਂ ਬੋਤਲਾਂ ਵੀ ਨੌਜਵਾਨ ਲੁੱਟ ਕੇ ਫਰਾਰ ਹੋ ਗਏ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਲੁੱਟ ਦੀ ਇਹ ਵਾਰਦਾਤ ਪੁਲਸ ਮੁਲਾਜ਼ਮਾਂ ਦੀ ਮੌਜੂਦਗੀ ’ਚ ਹੋਈ ਹੈ। ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਠੇਕੇ ਦੇ ਬਾਹਰ ਦੋ ਪੀ. ਸੀ. ਆਰ. ਮੁਲਾਜ਼ਮ ਵੀ ਮੌਜੂਦ ਸਨ। 

ਇਹ ਵੀ ਪੜ੍ਹੋ : ਪੰਜਾਬ ’ਚ ਹਾਈ ਅਲਰਟ ਜਾਰੀ, ਇਹ 7 ਜ਼ਿਲ੍ਹੇ ਸੰਵੇਦਨਸ਼ੀਲ ਕਰਾਰ, ਤਾਇਨਾਤ ਹੋਣਗੇ ਕਮਾਂਡੋ

ਇਸ ਵਾਰਦਾਤ ਦੀਆਂ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈਆਂ ਹਨ। ਵੀਡੀਓ ਵਿਚ ਸਾਫ ਨਜ਼ਰ ਆ ਰਿਹਾ ਹੈ ਕਿ ਕਿਵੇਂ ਪਹਿਲਾਂ ਦਰਜਨ ਤੋਂ ਵੱਧ ਨੌਜਵਾਨ ਠੇਕੇ ਦਾ ਸ਼ਟਰ ਚੁੱਕ ਕੇ ਠੇਕੇ ਦੇ ਅੰਦਰ ਦਾਖਲ ਹੁੰਦੇ ਹੋਏ ਪਹਿਲਾਂ ਠੇਕੇ ਦੇ ਮੁਲਾਜ਼ਮ ਨੂੰ ਧੂਹ ਕੇ ਬਾਹਰ ਲੈ ਜਾਂਦੇ ਹਨ ਅਤੇ ਫਿਰ ਉਸ ਦੀ ਜੰਮ ਕੇ ਕੁੱਟਮਾਰ ਕਰਦੇ ਹਨ। ਇਸ ਤੋਂ ਬਾਅਦ ਕੁੱਝ ਨੌਜਵਾਨ ਉਕਤ ਮੁਲਾਜ਼ਮ ਦੀ ਜੇਬ ਵਿਚੋਂ ਨਕਦੀ ਲੁੱਟ ਲੈਂਦੇ ਹਨ ਅਤੇ ਫਿਰ ਕੁੱਝ ਨੌਜਵਾਨ ਠੇਕੇ ਦੇ ਅੰਦਰ ਦਾਖਲ ਹੋ ਕੇ ਮਹਿੰਗੀ ਸ਼ਰਾਬ ਦੀਆਂ ਬੋਤਲਾਂ ਅਤੇ ਨਕਦੀ ਚੁੱਕ ਕੇ ਫਰਾਰ ਹੋ ਜਾਂਦੇ ਹਨ। ਉਂਝ ਇਸ ਦਰਮਿਆਨ ਪੀ. ਸੀ. ਆਰ. ਮੁਲਾਜ਼ਮ ਕੁੱਟਮਾਰ ਕਰ ਰਹੇ ਠੇਕੇ ਦੇ ਮੁਲਾਜ਼ਮ ਨੂੰ ਨੌਜਵਾਨਾਂ ਦੇ ਚੁੰਗਲ ਵੀ ਛੁਡਵਾ ਕੇ ਇਕ ਪਾਸੇ ਕਰ ਦਿੰਦਾ ਹੈ। 

ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਆਨਲਾਈਨ ਤਸਕਰੀ, ਲਾਰੈਂਸ ਗੈਂਗ ਇੰਝ ਕਰ ਰਹੀ ਕਾਲਾ ਕਾਰੋਬਾਰ

PunjabKesari

ਫਿਲਹਾਲ ਠੇਕੇ ਦੇ ਮੁਲਾਜ਼ਮਾਂ ਦੀ ਸ਼ਿਕਾਇਤ ’ਤੇ ਪੁਲਸ ਨੇ ਉਕਤ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਇਸ ਵਾਰਦਾਤ ਦੀਆਂ ਸੀ. ਸੀ. ਟੀ. ਵੀ. ਫੁਟੇਜ ਵੀ ਕਬਜ਼ੇ ਵਿਚ ਲੈ ਲਈਆਂ ਹਨ। ਪੁਲਸ ਮੁਤਾਬਕ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। 

ਇਹ ਵੀ ਪੜ੍ਹੋ : ਤਰਨਤਾਰਨ ਗੁਰਜੰਟ ਕਤਲ ਕਾਂਡ ਦੇ ਸ਼ਾਰਪ ਸ਼ੂਟਰ ਗ੍ਰਿਫ਼ਤਾਰ, ਫਿਰ ਪੰਜਾਬ ਨੂੰ ਦਹਿਲਾਉਣ ਦੀ ਸੀ ਤਿਆਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News