ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਹੁੰਚੇ CM ਮਾਨ
Friday, Nov 15, 2024 - 06:22 PM (IST)
ਅੰਮ੍ਰਿਤਸਰ (ਬਿਊਰੋ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 11 ਵਜੇ ਦੇ ਕਰੀਬ ਅੰਮ੍ਰਿਤਸਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵਨਿਊ ਵਿਖੇ ਨਤਮਸਤਕ ਹੋਣ ਪਹੁੰਚੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕੀਰਤਨ ਸਰਵਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ- ਘਰੋਂ ਦੋਸਤ ਨਾਲ ਗਿਆ ਜਵਾਨ ਪੁੱਤ ਵਾਪਸ ਨਾ ਆਇਆ, ਸੋਸ਼ਲ ਮੀਡੀਆ 'ਤੇ ਖ਼ਬਰ ਦੇਖ ਉੱਡੇ ਹੋਸ਼
ਇਸ ਦੌਰਾਨ ਉਨ੍ਹਾਂ ਨਾਲ ਫ਼ਿਲਮੀ ਅਦਾਕਾਰ ਅਤੇ ਆਪ ਆਗੂ ਕਰਮਜੀਤ ਸਿੰਘ ਅਨਮੋਲ ਵੀ ਮੌਜੂਦ ਰਹੇ। ਉੱਥੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਵੀ ਨਜ਼ਰ ਆਈਆਂ। ਗੁਰਦੁਆਰਾ ਛੇਵੇਂ ਪਾਤਸ਼ਾਹੀ 'ਚ ਵੱਡੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ ਰਹੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8