ਬਾਬੇ ਨਾਨਕ ਦੇ ਵਿਆਹ ਪੁਰਬ ਮੌਕੇ ਬਟਾਲਾ ''ਚ ਕੱਢਿਆ ਬਾਰਾਤ ਰੂਪੀ ਨਗਰ ਕੀਰਤਨ, ਦੇਖੋ ਅਲੌਕਿਕ ਤਸਵੀਰਾਂ

Tuesday, Sep 10, 2024 - 06:32 PM (IST)

ਬਾਬੇ ਨਾਨਕ ਦੇ ਵਿਆਹ ਪੁਰਬ ਮੌਕੇ ਬਟਾਲਾ ''ਚ ਕੱਢਿਆ ਬਾਰਾਤ ਰੂਪੀ ਨਗਰ ਕੀਰਤਨ, ਦੇਖੋ ਅਲੌਕਿਕ ਤਸਵੀਰਾਂ

ਗੁਰਦਾਸਪੁਰ (ਗੁਰਪ੍ਰੀਤ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 537 ਵੇਂ ਵਿਆਹ ਪੁਰਬ ਨੂੰ ਲੈ ਕੇ ਅੱਜ ਵੱਡੀ ਗਿਣਤੀ 'ਚ ਸੰਗਤ ਬਟਾਲਾ ਦੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਅਤੇ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਹੈ। ਜਿਥੇ ਬੀਤੇ ਕੱਲ ਸੁਲਤਾਨਪੁਰ ਲੋਧੀ ਤੋਂ ਇਕ ਬਾਰਾਤ ਰੂਪੀ ਮਹਾਨ ਨਗਰ ਕੀਰਤਨ ਦੇਰ ਰਾਤ ਬਟਾਲਾ ਪਹੁੰਚਿਆ।

PunjabKesari

PunjabKesari

PunjabKesari

ਇਸ ਸਥਾਨ 'ਤੇ ਅੱਜ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਜੋ ਮਾਤਾ ਸੁਲੱਖਣੀ ਜੀ ਦਾ ਜਨਮ ਅਸਥਾਨ ਅਤੇ ਉਥੇ ਹੀ ਗੁਰੂ ਨਾਨਕ ਸਾਹਿਬ ਦੇ ਅਨੰਦ ਕਾਰਜ ਹੋਏ ਸਨ। ਇਸ ਧਾਰਮਿਕ ਅਸਥਾਨ ਤੋਂ ਅੱਜ ਇਕ ਮਹਾਨ ਨਗਰ ਕੀਰਤਨ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ  ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਆਰੰਭ ਹੋਇਆ ਅਤੇ ਅੱਜ ਪੂਰਾ ਦਿਨ ਇਹ ਨਗਰ ਕੀਰਤਨ ਬਟਾਲਾ ਦੇ ਬਾਜ਼ਾਰਾਂ 'ਚ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸੰਪੂਰਨ ਹੋਵੇਗਾ।

PunjabKesari

PunjabKesari

ਇਹ ਵੀ ਪੜ੍ਹੋ- ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਅੱਜ ਗੁਰਦਾਸਪੁਰ 'ਚ ਰਹੇਗੀ ਛੁੱਟੀ

ਇਸ ਦੌਰਾਨ ਨਗਰ ਕੀਰਤਨ 'ਚ ਪੰਜਾਬ ਪੁਲਸ, ਬੈਂਡ ਅਤੇ ਗੱਤਕਾ ਪਾਰਟੀਆਂ ਨੇ ਆਪਣੇ ਜੌਹਰ ਦਿਖਾਏ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਇਸ ਨਗਰ ਕੀਰਤਨ 'ਚ ਪਹੁੰਚੇ ਅਤੇ ਧਾਰਮਿਕ ਅਤੇ ਰਾਜਨੀਤਿਕ ਆਗੂ ਵੀ ਨਗਰ ਕੀਰਤਨ 'ਚ ਨਤਮਸਤਕ ਹੋਣ ਪਹੁੰਚੇ।

PunjabKesari

PunjabKesari

PunjabKesari

ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਇਸ ਪੁਰਬ ਨੂੰ ਮਨਾਉਣ ਲਈ ਲੱਖਾਂ ਦੀ ਤਾਦਾਦ 'ਚ ਸੰਗਤ ਦੀ ਆਮਦ ਹੈ ਅਤੇ ਉਨ੍ਹਾਂ ਵਲੋਂ ਵੀ ਇੰਤਜ਼ਾਮ ਪੂਰੇ ਕੀਤੇ ਗਏ ਹਨ। ਉੱਥੇ ਹੀ ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਉਪਦੇਸ਼ਾਂ ਨਾਲ ਹਰ ਸਿੱਖ ਨੂੰ ਜੋੜਨ ਦੀ ਲੋੜ ਹੈ ਅਤੇ ਉਥੇ ਹੀ ਇਸ ਪੁਰਬ ਨੂੰ ਲੈ ਕੇ ਸੰਗਤ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ, ਹੁੰਮ-ਹੁੰਮਾ ਕੇ ਪਹੁੰਚ ਰਹੀਆਂ ਸੰਗਤਾਂ (ਤਸਵੀਰਾਂ)

PunjabKesari

PunjabKesari

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News