ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਸੰਤ ਘਾਟ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ

Tuesday, Nov 04, 2025 - 02:02 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਸੰਤ ਘਾਟ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)- ਮਨੁੱਖਤਾ ਦੇ ਰਹਿਬਰ, ਸਿੱਖ ਧਰਮ ਦੇ ਬਾਨੀ, ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 556 ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਅੱਜ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਲੋਕਿਕ ਨਗਰ ਕੀਰਤਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਪੰਜ ਪਿਆਰੇ ਸਾਹਿਬਾਨ ਤੇ ਪੰਜ ਨਿਸ਼ਾਨਚੀ ਦੀ ਅਗਵਾਈ 'ਚ ਸਜਾਇਆ ਗਿਆ । ਜਿਸ ਵਿਚ ਭਾਰੀ ਗਿਣਤੀ ਵਿਚ ਸ਼ਰਧਾਲੂ ਸੰਗਤਾਂ ਸ਼ਾਮਲ ਹੋਈਆਂ ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਬਿਜਲੀ ਰਹੇਗੀ ਬੰਦ, ਇਹ ਇਲਾਕੇ ਹੋਣਗੇ ਪ੍ਰਭਾਵਿਤ

PunjabKesari

ਵੱਖ-ਵੱਖ ਧਾਰਮਿਕ ਸਭਾ ਸੋਸਾਇਟੀਆਂ ਵੱਲੋਂ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ । ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਵਾਰ ਜ਼ਰੂਰੀ ਰੁਝੇਵੇ ਕਾਰਨ ਨਹੀਂ ਪੁੱਜ ਸਕੇ । ਉਨ੍ਹਾਂ ਦੀ ਜਗ੍ਹਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗ੍ਰੰਥੀ ਸਿੰਘ ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ 'ਚ ਸਜਾਇਆ ।

ਇਹ ਵੀ ਪੜ੍ਹੋ- ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

PunjabKesari

ਇਸਤੋਂ ਪਹਿਲਾਂ ਗੁਰਦੁਆਰਾ ਸੰਤਘਾਟ ਸਾਹਿਬ ਵਿਖੇ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ ਗੁ. ਬੇਰ ਸਾਹਿਬ ਨੇ ਕੀਤੀ ਤੇ ਉਪਰੰਤ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ ਬਲਦੇਵ ਸਿੰਘ ਕਲਿਆਣ ,ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ , ਮੈਂਬਰ ਐਸ.ਜੀ.ਪੀ.ਸੀ. ਜਥੇ ਜਰਨੈਲ ਸਿੰਘ ਡੋਗਰਾਂਵਾਲ ਤੇ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਸ. ਅਵਤਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਦਾ ਸਨਮਾਨ ਸਿਰੋਪਾਓ ਭੇਂਟ ਕਰਕੇ ਕੀਤਾ । ਇਸ ਸਮੇ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ , ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲਾ ਆਨੰਦਗੜ੍ਹ ਵਾਲੇ ਤੇ ਬਾਬਾ ਜਸਪਾਲ ਸਿੰਘ ਨੀਲਾ ਸੁਲਤਾਨਪੁਰ ਲੋਧੀ ਵਾਲਿਆਂ ਦਾ ਤੇ ਹੋਰ ਧਾਰਮਿਕ ਸਖਸ਼ੀਅਤਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਇਟਲੀ ਤੋਂ ਆਏ ਵਿਅਕਤੀ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਭੁੰਨਿਆ

PunjabKesari

PunjabKesari

ਸੰਗਤਾਂ ਵੱਲੋਂ ਜੈਕਾਰੇ ਗੂੰਜਾ ਕੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ । ਇਸ ਸਮੇਂ ਗੁਰੂ ਨਾਨਕ ਖਾਲਸਾ ਕਾਲਜ ਦੇ ਪ੍ਰਧਾਨ ਇੰਜ. ਸਵਰਨ ਸਿੰਘ ਮੈਂਬਰ ਪੀ.ਏ.ਸੀ. ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਜਥੇ ਮਹਿੰਦਰ ਸਿੰਘ ਆਹਲੀ, ਮੈਨੇਜਰ ਬੇਰ ਸਾਹਿਬ ਭਾਈ ਅਵਤਾਰ ਸਿੰਘ , ਸਾਬਕਾ ਵਧੀਕ ਸਕੱਤਰ ਭਾਈ ਚਾਨਣ ਸਿੰਘ ਦੀਪੇਵਾਲ, ਸਾਬਕਾ ਮੈਨੇਜਰ ਜਰਨੈਲ ਸਿੰਘ ਬੂਲੇ , ਰਾਜਾ ਗੁਰਪ੍ਰੀਤ ਸਿੰਘ ਪ੍ਰਧਾਨ ਬਾਬਾ ਸ੍ਰੀ ਚੰਦ ਵੈਲਫੇਅਰ ਟਰੱਸਟ ਆਦਿ ਹੋਰਨਾਂ ਵੱਖ ਵੱਖ ਰਾਜਨੀਤਕ ,ਧਾਰਮਿਕ ਤੇ ਸਮਾਜ ਸੇਵੀ ਹਸਤੀਆਂ ਸ਼ਿਰਕਤ ਕੀਤੀ ।

ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ ਬਲਦੇਵ ਸਿੰਘ ਕਲਿਆਣ ਤੇ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਨੇ ਇਸ ਸਮੇਂ ਸੰਬੋਧਨ ਕਰਦੇ ਹੋਏ ਸਮੂਹ ਸੰਗਤਾਂ ਨੂੰ ਸਤਿਗੁਰੂ ਪਾਤਸ਼ਾਹ ਜੀ ਦੇ 556 ਵੇਂ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਿੱਖ ਜਗਤ ਲਈ ਹੀ ਨਹੀਂ ਸਾਰੀ ਮਨੁੱਖਤਾ ਦੇ ਕਲਿਆਣਕਾਰੀ ਹਨ ।

ਇਹ ਵੀ ਪੜ੍ਹੋ- ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਬਣੇ SGPC ਦੇ ਪ੍ਰਧਾਨ

PunjabKesari

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗੁਰਦੁਆਰਾ ਸੰਤਘਾਟ ਸਾਹਿਬ ਦੇ ਪਾਵਨ ਅਸਥਾਨ ਤੇ ਸ੍ਰੀ ਮੂਲ ਮੰਤਰ ਸਾਹਿਬ ਦਾ ਉਚਾਰਨ ਕਰਦੇ ਪਵਿੱਤਰ ਸ਼ਬਦ ਦੀ ਸ਼ੁਰੂਆਤ ਕੀਤੀ ਤੇ ਪੂਰੀ ਮਨੁੱਖਤਾ ਲਈ ਸਾਂਝਾ ਉਪਦੇਸ਼ ਕਿਰਤ ਕਰੋ , ਨਾਮ ਜਪੋ ਤੇ ਵੰਡ ਛਕੋ ਦਾ ਦਿੱਤਾ । ਉਨ੍ਹਾਂ ਕਿਹਾ ਕਿ ਦੁਨੀਆਂ ਦੇ ਸਮੂਹ ਧਰਮ ਇਤਿਹਾਸ 'ਚ ਗੁਰੂ ਨਾਨਕ ਸਾਹਿਬ ਦਾ ਫਲਸਫਾ ਸਭ ਤੋਂ ਬਿਹਤਰ ਮਾਰਗ ਦਰਸ਼ਕ ਹੈ । ਜਿਸਤੇ ਚੱਲ ਕੇ ਅਸੀਂ ਸਾਰੇ ਹੀ ਆਪਣਾ ਜੀਵਨ ਸੁਖਾਲਾ ਤੇ ਸਫਲ ਕਰ ਸਕਦੇ ਹਾਂ । ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਪੂਰੀ ਦੁਨੀਆ 'ਚ ਫੈਲ ਚੁੱਕੀ ਹੈ । ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰਮਤਿ ਦੇ ਧਾਰਨੀ ਬਣਨ ਦੀ ਅਪੀਲ ਕੀਤੀ ।

PunjabKesari

ਇਸ ਸਮੇਂ ਜਥੇ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸਤਿਗੁਰੂ ਪਾਤਸ਼ਾਹ ਨੇ ਇਸ ਨਗਰ ਤੋਂ ਜਗਤ ਜਲੰਦੇ ਨੂੰ ਠਾਰਨ ਦੀ ਯਾਤਰਾਵਾਂ ਸ਼ੁਰੂ ਕੀਤੀਆਂ ਤੇ ਸਾਰੀ ਲੋਕਾਈ ਨੂੰ ਇਕ ਲੜੀ ਵਿਚ ਪਰੋ ਦਿੱਤਾ ।ਸਤਿਗੁਰੂ ਜੀ ਨੇ ਸਾਨੂੰ ਸ਼ਬਦ ਗੁਰਬਾਣੀ ਦਾ ਜਾਪ ਕਰਨ ਤੇ ਗੁਰਬਾਣੀ ਅਨੁਸਾਰ ਚੱਲਣ ਦੀ ਜੀਵਨ ਜਾਚ ਦੱਸੀ। ਇਸ ਸਮੇਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਚੇਅਰਮੈਨ ਸੱਜਣ ਸਿੰਘ ਚੀਮਾ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਲੰਟੀਅਰਾਂ ਸਮੇਤ ਦਾਨਾ ਮੰਡੀ ਸੁਲਤਾਨਪੁਰ ਵਿਖੇ ਨਗਰ ਕੀਰਤਨ ਵਿਚ ਸ਼ਾਮਲ ਹੋਏ ।ਜਿਨ੍ਹਾਂ ਦਾ ਮੈਨੇਜਰ ਅਵਤਾਰ ਸਿੰਘ , ਐਡੀਸਨਲ ਮੈਨੇਜਰ ਚੈਚਲ ਸਿੰਘ ਨੇ ਸਿਰੋਪੇ ਦੇ ਕੇ ਸਨਮਾਨ ਕੀਤਾ । ਇਸ ਸਮੇਂ ਗੁਰਦੁਆਰਾ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ,ਗ੍ਰੰਥੀ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ , ਜਥੇ ਕੁਲਦੀਪ ਸਿੰਘ ਬੂਲੇ ਜਿਲਾ ਪ੍ਰਧਾਨ , ਜਥੇ ਗੁਰਦਿਆਲ ਸਿੰਘ ਖਾਲਸਾ, ਬੀਬੀ ਬਲਜੀਤ ਕੋਰ,ਭਾਈ ਸਰਬਜੀਤ ਸਿੰਘ ਬੱਬੂ ਪ੍ਰਧਾਨ ਮਾਤਾ ਤ੍ਰਿਪਤਾ ਸੇਵਾ ਸੋਸਾਇਟੀ ਦਾ ਸਨਮਾਨ ਕੀਤਾ ਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ।

PunjabKesari

ਇਹ ਨਗਰ ਕੀਰਤਨ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਆਰੰਭ ਹੋ ਕੇ ਦਾਨਾ ਮੰਡੀ ਰਾਂਹੀ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਚੋਂ ਹੁੰਦੇ ਹੋਏ ਸ਼ਾਮ ਨੂੰ ਗੁਰਦੁਆਰਾ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ । ਇਸ ਸਮੇ ਨਗਰ ਵੱਡੀ ਗਿਣਤੀ 'ਚ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਤੇ ਧਾਰਮਿਕ ਹਸਤੀਆਂ , ਸਮੂਹ ਸਭਾ ਸੋਸਾਇਟੀਆਂ ਸ਼ਿਰਕਤ ਕੀਤੀ । ਸੰਗਤਾਂ ਵੱਲੋਂ ਥਾਂ ਥਾਂ ਤੇ ਵੱਖ ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ।ਵੱਡੀ ਗਿਣਤੀ ਵਿਚ ਟਰੈਕਟਰ ਟਰਾਲੀਆਂ ਰਾਹੀਂ ਸੰਗਤਾਂ ਹਾਜ਼ਰ ਸਨ ।ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੀ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਵਾਹਿਗੁਰੂ ਨਾਮ ਸਿਮਰਨ ਕੀਤਾ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 


author

Shivani Bassan

Content Editor

Related News