ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਗੁਰੂ ਕੇ ਮਹਿਲ ਵਿਖੇ ਲੱਗੀਆਂ ਰੌਣਕਾਂ, ਸੰਗਤਾਂ 'ਚ ਭਾਰੀ ਉਤਸ਼ਾ
Tuesday, Apr 07, 2026 - 12:05 PM (IST)
ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ 'ਚ ਨੌਵੇਂ ਪਾਤਸ਼ਾਹ, ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਗੁਰੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਗਤਾਂ ਦੀਆਂ ਵਿਸ਼ੇਸ਼ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ ਅਤੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਿਰ ਨਿਵਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰ ਰਹੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਕੱਲ੍ਹ ਅੱਧੇ ਦਿਨ ਦੀ ਛੁੱਟੀ
ਇਸ ਪਵਿੱਤਰ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਖਾਸ ਪ੍ਰਬੰਧ ਕੀਤੇ ਗਏ ਹਨ। ਗੁਰਦੁਆਰਾ ਸਾਹਿਬ ਵਿੱਚ ਕੀਰਤਨ ਦਰਬਾਰ ਸਜੇ ਹੋਏ ਹਨ ਅਤੇ ਸੰਗਤਾਂ ਵੱਡੀ ਸ਼ਰਧਾ ਅਤੇ ਭਾਵਨਾ ਨਾਲ ਹਾਜ਼ਰੀ ਭਰ ਰਹੀਆਂ ਹਨ। ਸੰਗਤਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਾਨੂੰ ਹੱਕ ਅਤੇ ਸੱਚ ਲਈ ਡਟ ਕੇ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦਾ ਹੈ ਅਤੇ ਧਰਮ ਦੀ ਰੱਖਿਆ ਲਈ ਦਿੱਤੀ ਸ਼ਹਾਦਤ ਸਾਰੀ ਮਨੁੱਖਤਾ ਲਈ ਇਕ ਵੱਡੀ ਮਿਸਾਲ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਕਈ ਸਕੂਲਾਂ 'ਚ ਤੁਰੰਤ ਛੁੱਟੀ ਦਾ ਐਲਾਨ, ਜਾਣੋ ਕੀ ਰਹੀ ਵਜ੍ਹਾ
ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਬੰਧਤ ਗੁਰਦੁਆਰਿਆਂ ਵਿੱਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ, ਜੋ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਮਾਪਤ ਹੋਇਆ।

ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ
ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਗੁਰੂ ਕੇ ਮਹਿਲ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਕੀਰਤਨ ਦਰਬਾਰ ਸਜੇ। ਅੰਮ੍ਰਿਤ ਵੇਲੇ ਆਏ ਹੁਕਮਨਾਮੇ ਦੀ ਕਥਾ ਵੀ ਮਰਿਆਦਾ ਅਨੁਸਾਰ ਕੀਤੀ ਗਈ, ਜਿਸ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ‘ਤੇ ਵਿਸਥਾਰ ਨਾਲ ਚਾਨਣ ਪਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਗੁਰਮਤ ਸਮਾਗਮ ਲਗਾਤਾਰ ਜਾਰੀ ਹਨ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਰਹੀਆਂ ਹਨ। ਦਿਨ ਦੌਰਾਨ ਦੀਵਾਨ ਸਜੇ ਰਹੇ, ਜਦਕਿ ਸ਼ਾਮ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਨਾਲ ਸਮਾਗਮਾਂ ਨੂੰ ਹੋਰ ਰੌਣਕ ਮਿਲੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
