ਪੱਟੀ ’ਚ ਹੋਈ ਗੈਂਗਵਾਰ ਦੇ ਮਾਮਲੇ ’ਚ ਇਕ ਮੁਲਜ਼ਮ ਗ੍ਰਿਫ਼ਤਾਰ
Tuesday, Jun 01, 2021 - 04:09 PM (IST)
ਪੱਟੀ (ਸੌਰਭ) : ਕੁਝ ਦਿਨ ਪਹਿਲਾਂ ਪੱਟੀ ਸ਼ਹਿਰ ਦੇ ਨਦੋਹਰ ਚੌਕ ਨਜ਼ਦੀਕ ਪੱਟੀ ਵਾਸੀ ਅਮਨਦੀਪ ਸਿੰਘ ਫੌਜੀ ਤੇ ਪ੍ਰਭਜੀਤ ਸਿੰਘ ਪੂਰਨ ਦਾ ਗੋਲੀਆਂ ਮਾਰ ਕੇ ਕਤਲ ਕਰਨਾ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਦਿਲਬਾਗ ਸਿੰਘ ਸ਼ੇਰਾ ਨੂੰ ਜ਼ਖ਼ਮੀ ਕੀਤਾ ਗਿਆ ਸੀ। ਅੱਜ ਤਰਨ ਤਾਰਨ ਪੁਲਸ ਵਲੋਂ ਕਾਰਵਾਈ ਕਰਦਿਆਂ ਇਕ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ। ਤਰਨ ਤਾਰਨ ਪੁਲਸ ਨੇ ਕਾਰਵਾਈ ਕਰਦਿਆਂ ਅੱਜ ਇਕ ਵਿਅਕਤੀ ਮਲਕੀਤ ਸਿੰਘ ਲੱਡੂ ਨੂੰ ਗ੍ਰਿਫ਼ਤਾਰ ਕਰਕੇ ਦੁਪਹਿਰੇ ਪੱਟੀ ਕਚਹਿਰੀ ’ਚ ਪੇਸ਼ ਕੀਤਾ ਗਿਆ। ਇਸ ਸਬੰਧੀ ਥਾਣਾ ਸਿਟੀ ਪੱਟੀ ’ਚ ਮੁਕੱਦਮਾ ਨੰਬਰ 75 ਦਰਜ ਕੀਤਾ ਗਿਆ ਸੀ। ਉਕਤ ਫੜ੍ਹੇ ਗਏ ਵਿਅਕਤੀ ਨੂੰ ਕਚਹਿਰੀ ’ਚ ਪੇਸ਼ ਕਰਨ ਸਮੇਂ ਡੀ. ਐੱਸ. ਟੀ. ਪੱਟੀ ਕੁਲਜਿੰਦਰ ਸਿੰਘ ਅਤੇ ਸੀ. ਆਈ. ਏ. ਸਟਾਫ਼ ਟੂ ਪੱਟੀ ਦੇ ਇੰਚਾਰਜ ਬਲਵਿੰਦਰ ਸਿੰਘ ਪੁਲਸ ਪਾਰਟੀ ਹਾਜ਼ਰ ਸੀ। ਇਸ ਮੌਕੇ ਡੀ. ਐੱਸ. ਪੀ. ਕੁਲਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਵਿਅਕਤੀ ਦਾ ਮਾਣਯੋਗ ਜੱਜ ਵੱਲੋਂ ਚਾਰ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ। ਬਾਕੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਬਾਕੀ ਦੋਸ਼ੀ ਵੀ ਕਾਬੂ ਕਰ ਲਏ ਜਾਣਗੇ।
ਇਹ ਵੀ ਪੜ੍ਹੋ : ਬੁਰਜ ਜਵਾਹਰ ਸਿੰਘ ਵਾਲਾ ਪਹੁੰਚੀ ‘ਆਪ’, ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕੀਤੀ ਅਰਦਾਸ, ਸਰਕਾਰ ’ਤੇ ਮੜ੍ਹੇ ਵੱਡੇ ਦੋਸ਼
ਦੱਸਣਯੋਗ ਹੈ ਕਿ ਪੰਜ ਨੌਜਵਾਨ ਨਦੋਹਰ ਚੌਂਕ ਨਜ਼ਦੀਕ ਸਥਿਤ ਪੀਰ ਬਾਬਾ ਬਹੋਲ ਸ਼ਾਹ ਦੀ ਦਰਗਾਹ ’ਤੇ ਮੱਥਾ ਟੇਕਣ ਆਏ ਸਨ ਤਾਂ ਅਚਾਨਕ ਸਵਿਫਟ ਡਿਜ਼ਾਇਰ ਕਾਰ ਸਵਾਰ ਦੋ ਵਿਅਕਤੀਆਂ ਨੇ ਉਨ੍ਹਾਂ ’ਤੇ ਹਮਲਾ ਕਰਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ’ਚ ਅਮਨਦੀਪ ਸਿੰਘ ਫੌਜੀ ਪੁੱਤਰ ਬਲਬੀਰ ਸਿੰਘ ਅਤੇ ਪ੍ਰਦੀਪ ਸਿੰਘ ਪੂਰਨ ਪੁੱਤਰ ਅਮਰ ਸਿੰਘ ਵਾਸੀ ਪੱਟੀ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਦਿਲਬਾਗ ਸਿੰਘ ਸ਼ੇਰਾ ਪੁੱਤਰ ਤਰਸੇਮ ਸਿੰਘ ਬਿੱਟੂ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ’ਚ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਭੇਜ ਦਿੱਤਾ ਗਿਆ ਹੈ, ਜਦਕਿ ਹਰਬੀਰ ਸਿੰਘ ਪੁੱਤਰ ਲਖਵਿੰਦਰ ਸਿੰਘ ਤੇ ਗੁਰਜੰਟ ਸਿੰਘ ਨੇ ਭੱਜ ਕੇ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ : ਕਾਂਗਰਸੀਆਂ ਨੇ ਆਪਣੀ ਅੰਦਰੂਨੀ ਲੜਾਈ ਦੇ ਚਲਦਿਆਂ ਜਨਤਾ ਨੂੰ ਛੱਡਿਆ ਰਾਮ ਭਰੋਸੇ: ਅਸ਼ਵਨੀ ਸ਼ਰਮਾ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ