ਤਰਨਤਾਰਨ ਬਲਾਸਟ ਮਾਮਲੇ ''ਚ ਇਕ ਮੁਲਜ਼ਮ ਗ੍ਰਿਫਤਾਰ

Monday, Sep 16, 2019 - 12:23 AM (IST)

ਤਰਨਤਾਰਨ ਬਲਾਸਟ ਮਾਮਲੇ ''ਚ ਇਕ ਮੁਲਜ਼ਮ ਗ੍ਰਿਫਤਾਰ

ਤਰਨਤਾਰਨ (ਰਮਨ)–ਜ਼ਿਲਾ ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ ਵਿਖੇ ਇਕ ਧਮਾਕਾਖੇਜ਼ ਪਦਾਰਥ ਕਾਰਣ ਹੋਏ ਧਮਾਕੇ ਦੇ ਮਾਮਲੇ 'ਚ ਆਖਰ ਪੁਲਸ ਨੂੰ ਸਫਲਤਾ ਮਿਲ ਹੀ ਗਈ। ਇਸ ਮਾਮਲੇ 'ਚ ਪੁਲਸ ਵੱਲੋਂ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਣਯੋਗ ਹੈ ਕਿ ਪੁਲਸ ਦੀ 12 ਦਿਨਾਂ 'ਚ ਇਹ ਪਹਿਲੀ ਗ੍ਰਿਫਤਾਰੀ ਹੈ।

ਜਾਣਕਾਰੀ ਅਨੁਸਾਰ ਪੁਲਸ ਨੇ ਇਸ ਮਾਮਲੇ 'ਚ ਮਾਸ਼ਾ ਸਿੰਘ ਵਾਸੀ ਪਿੰਡ ਦੀਨਵਾਲ, ਜ਼ਿਲਾ ਤਰਨਤਾਰਨ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮੁਲਜ਼ਮ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰ ਕੇ 4 ਦਿਨਾਂ ਦਾ ਰਿਮਾਂਡ ਵੀ ਹਾਸਲ ਕਰ ਲਿਆ ਗਿਆ ਹੈ। ਇਸ ਮਾਮਲੇ 'ਚ ਪੁਲਸ ਨੇ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ ਹੋਈ ਹੈ ਅਤੇ ਕੋਈ ਵੀ ਅਧਿਕਾਰੀ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਪੁਲਸ ਨੂੰ ਇਸ ਮੁਲਜ਼ਮ ਤੋਂ ਹੋਰ ਲੌੜੀਦੀ ਜਾਣਕਾਰੀ ਮਿਲਣ ਦੀ ਉਮੀਦ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਇਹ ਮੁਲਜ਼ਮ ਇਕ ਗਿਰੋਹ ਦਾ ਮੈਂਬਰ ਹੈ, ਜਿਸ 'ਚ 15 ਤੋਂ 20 ਵਿਅਕਤੀ ਸ਼ਾਮਲ ਹਨ ਅਤੇ ਉਨ੍ਹਾਂ ਦਾ ਕੰਮ ਦੇਸ਼ ਨੂੰ ਨੁਕਸਾਨ ਪਹੁੰਚਾਉਣਾ ਹੈ।


author

Karan Kumar

Content Editor

Related News