ਟਾਂਡਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਬਲਵਿੰਦਰ ਦੇ ਮਾਮਲੇ 'ਚ ਇਕ ਮੁਲਜ਼ਮ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ
Friday, Jan 23, 2026 - 02:45 PM (IST)
ਟਾਂਡਾ ਉੜਮੜ (ਵਰਿੰਦਰ ਪੰਡਿਤ)- ਬੀਤੇ ਦਿਨੀਂ ਪਿੰਡ ਮਿਆਣੀ ਵਿਚ ਇਕ ਦੁਕਾਨ ਵਿੱਚ ਦਾਖ਼ਲ ਹੋ ਕੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਦੁਕਾਨਦਾਰ ਬਲਵਿੰਦਰ ਸਿੰਘ ਸੱਤ ਕਰਤਾਰ ਦੇ ਕਤਲ ਕਾਂਡ ਲਈ ਲੋੜੀਂਦੇ ਮੁਲਜ਼ਮਾਂ ਵਿੱਚੋਂ ਇਕ ਮੁਲਜ਼ਮ ਨੂੰ ਟਾਂਡਾ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਅੰਸ਼ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪੰਜ ਗਰਾਹੀਆਂ ਥਾਣਾ ਰੰਘੜ ਨੰਗਲ ਗੁਰਦਾਸਪੁਰ ਦੇ ਰੂਪ ਵਿੱਚ ਹੋਈ ਹੈ। ਇਸ ਵਾਰਦਾਤ ਦੌਰਾਨ ਬਲਵਿੰਦਰ ਸਿੰਘ ਸਤ ਕਰਤਾਰ ਦੀ ਗੋਲ਼ੀਆਂ ਲੱਗਣ ਕਾਰਨ ਮੌਤ ਹੋ ਗਈ ਸੀ ਜਦਕਿ ਉਸ ਦਾ ਸਾਥੀ ਲਖਵਿੰਦਰ ਸਿੰਘ ਮੋਢੇ 'ਤੇ ਗੋਲ਼ੀ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਸੀ।
ਇਹ ਵੀ ਪੜ੍ਹੋ: ਪੰਜਾਬ ਪੁਲਸ ਵਿਭਾਗ 'ਚ ਵੱਡਾ ਫੇਰਬਦਲ! ਇਨ੍ਹਾਂ 4 ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
ਬਲਵਿੰਦਰ ਸਿੰਘ ਸਤ ਕਰਤਾਰ ਦਾ ਬੀਤੇ ਦਿਨੀਂ ਹੀ ਪਿੰਡ ਮਿਆਣੀ ਵਿੱਚ ਪੁੱਤਰ ਦੇ ਕੈਨੇਡਾ ਤੋਂ ਵਾਪਸ ਪਰਤਣ ਤੇ ਅੰਤਿਮ ਸੰਸਕਾਰ ਕੀਤਾ ਗਿਆ ਸੀ। ਪੁਲਸ ਹੁਣ ਬਾਕੀ ਤਿੰਨ ਮੁੱਖ ਸੂਟਰਾਂ ਦੀ ਭਾਲ ਵਿੱਚ ਜੁਟੀ ਹੋਈ ਹੈ ਅਤੇ ਇਸ ਵਾਰਦਾਤ ਪਿੱਛੇ ਸਾਜਿਸ਼ ਰਚਾਉਣ ਵਾਲਿਆਂ ਦਾ ਵੀ ਪਤਾ ਲਾਇਆ ਜਾ ਰਿਹਾ ਹੈ। ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੂੰ ਤਿੰਨੋਂ ਸ਼ੂਟਰਾਂ ਦੀ ਪਛਾਣ ਹੋ ਚੁੱਕੀ ਹੈ। ਜਲਦ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਬਾਰਿਸ਼ ਵਿਚਾਲੇ ਵੱਡਾ ਐਨਕਾਊਂਟਰ! ਸ਼ੂਟਰ ਨਾਲ ਪੁਲਸ ਦਾ ਮੁਕਾਬਲਾ, ਚੱਲੀਆਂ ਤਾੜ-ਤਾੜ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
