ਇੱਕ ਕੁਇੰਟਲ 32 ਕਿਲੋ ਭੁੱਕੀ ਤੇ ਕੈਂਟਰ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
Friday, May 23, 2025 - 09:16 PM (IST)

ਬਰਨਾਲਾ (ਪੁਨੀਤ) : ਐੱਸਪੀ ਅਸ਼ੋਕ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਬਰਨਾਲਾ ਪੁਲਸ ਵੱਲੋਂ ਰੋਜ਼ਾਨਾ ਨਾਕੇਬੰਦੀ ਕੀਤੀ ਜਾ ਰਹੀ ਹੈ। ਜਿਸ ਤਹਿਤ ਐੱਸਐੱਚਓ ਟੱਲੇਵਾਲ ਜਗਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਚੈਕਿੰਗ ਦੌਰਾਨ ਇੱਕ ਕੈਂਟਰ ਵਿੱਚੋਂ ਇੱਕ ਕੁਇੰਟਲ 32 ਕਿਲੋ ਭੁੱਕੀ ਬਰਾਮਦ ਕੀਤੀ ਗਈ। ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਮੰਗਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰਿਮਾਂਡ ਤੋਂ ਬਾਅਦ ਪਤਾ ਲੱਗੇਗਾ ਕਿ ਇਹ ਨਸ਼ਾ ਕਿੱਥੋਂ ਆਉਂਦਾ ਹੈ ਅਤੇ ਅੱਗੇ ਕਿਸਨੂੰ ਸਪਲਾਈ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਸੁੱਚਾ ਸਿੰਘ ਪੁੱਤਰ ਮੇਜਰ ਸਿੰਘ, ਵਾਸੀ ਪਿੰਡ ਪਾਦਰੀ, ਥਾਣਾ ਮੱਖੂ, ਜ਼ਿਲ੍ਹਾ ਫਿਰੋਜ਼ਪੁਰ ਹੈ। ਉਨ੍ਹਾਂ ਕਿਹਾ ਕਿ ਇੱਕ ਕੈਂਟਰ ਵਿੱਚ ਕੈਮੀਕਲ ਰੱਖੇ ਗਏ ਸਨ, ਜਿਸ ਦੇ ਹੇਠਾਂ ਇੱਕ ਕੁਇੰਟਲ 32 ਕਿਲੋਗ੍ਰਾਮ ਚੂਰਾ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਨਸ਼ਾ ਤਸਕਰ ਨੂੰ ਗੁਪਤ ਜਾਣਕਾਰੀ ਦੇ ਆਧਾਰ 'ਤੇ ਫੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ, ਤਾਂ ਪੰਜਾਬ ਸਰਕਾਰ ਨੇ ਉਸ ਲਈ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਹਨ, ਉਹ ਇਨ੍ਹਾਂ ਵਿੱਚ ਦਾਖਲਾ ਲੈ ਕੇ ਆਪਣੀ ਨਸ਼ਾ ਛੱਡ ਸਕਦਾ ਹੈ। ਪੰਜਾਬ ਸਰਕਾਰ ਨਸ਼ਾ ਛੱਡਣ ਵਾਲਿਆਂ ਨੂੰ ਹਰ ਸਹੂਲਤ ਪ੍ਰਦਾਨ ਕਰੇਗੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e