ਸੁਖਪ੍ਰੀਤ ਕੌਰ ਕਤਲ ਕਾਂਡ ਦਾ ਇਕ ਦੋਸ਼ੀ ਪੁਲਸ ਅੜਿੱਕੇ

Tuesday, Jun 20, 2017 - 01:36 AM (IST)

ਸ੍ਰੀ ਮੁਕਤਸਰ ਸਾਹਿਬ/ਮੰਡੀ ਬਰੀਵਾਲਾ,   (ਪਵਨ, ਭੁਪਿੰਦਰ, ਰਾਜਿੰਦਰ)-  ਥਾਣਾ ਬਰੀਵਾਲਾ ਅਧੀਨ ਪੈਂਦੇ ਪਿੰਡ ਚੱਕ ਗਾਂਧਾ ਸਿੰਘ ਵਾਲਾ ਵਿਖੇ ਪਿਛਲੇ ਦਿਨੀਂ ਸਹੁਰਾ ਪਰਿਵਾਰ ਵੱਲੋਂ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਨੂੰਹ ਦੇ ਕਤਲ ਦੇ ਮਾਮਲੇ 'ਚ ਪੁਲਸ ਨੇ ਇਕ ਦੋਸ਼ੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ ਜਦਕਿ ਬਾਕੀ ਦੋਸ਼ੀ ਅਜੇ ਪੁਲਸ ਦੀ ਗ੍ਰਿਫਤ 'ਚੋਂ ਬਾਹਰ ਹਨ।ਥਾਣਾ ਮੁਖੀ ਦਰਬਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਖਪ੍ਰੀਤ ਦੇ ਪਿਤਾ ਮੱਖਣ ਸਿੰਘ ਪੁੱਤਰ ਗੁਰਬੰਸ ਸਿੰਘ ਵਾਸੀ ਪਿੰਡ ਮੱਤਾ ਜ਼ਿਲਾ ਫਰੀਦਕੋਟ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਮੇਰੀ ਲੜਕੀ ਸੁਖਪ੍ਰੀਤ ਕੌਰ ਦਾ ਵਿਆਹ 7 ਸਾਲ ਪਹਿਲਾਂ ਸੰਦੀਪ ਸਿੰਘ ਨਾਲ ਹੋਇਆ ਸੀ ਤੇ ਮੇਰੀ ਲੜਕੀ ਦੀ ਸੱਸ ਬਲਵਿੰਦਰ ਕੌਰ ਪਤਨੀ ਕਸ਼ਮੀਰ ਸਿੰਘ ਦੇ ਆਪਣੇ ਦਿਓਰ ਅੰਗਰੇਜ਼ ਸਿੰਘ ਪੁੱਤਰ ਟੇਕ ਸਿੰਘ ਵਾਸੀ ਪਿੰਡ ਚੱਕ ਗਾਂਧਾ ਸਿੰਘ ਵਾਲਾ ਨਾਲ ਨਾਜਾਇਜ਼ ਸੰਬੰਧ ਸਨ। ਇਸ ਦਾ ਮੇਰੀ ਲੜਕੀ ਸੁਖਪ੍ਰੀਤ ਕੌਰ ਵਿਰੋਧ ਕਰਦੀ ਸੀ, ਜਿਸ ਕਾਰਨ ਕਸ਼ਮੀਰ ਸਿੰਘ ਪੁੱਤਰ ਟੇਕ ਸਿੰਘ, ਅੰਗਰੇਜ਼ ਸਿੰਘ ਪੁੱਤਰ ਕੁਲਵੰਤ ਸਿੰਘ, ਬਲਵਿੰਦਰ ਕੌਰ ਪਤਨੀ ਕਸ਼ਮੀਰ ਸਿੰਘ ਤੇ ਸੰਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਆਦਿ ਨੇ ਮਿਲ ਕੇ ਮੇਰੀ ਲੜਕੀ ਸੁਖਪ੍ਰੀਤ ਕੌਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧ 'ਚ ਥਾਣਾ ਬਰੀਵਾਲਾ ਵਿਖੇ ਮੁਕੱਦਮਾ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ ਸੀ, ਜਿਸ ਕਾਰਨ ਪੁਲਸ ਵੱਲੋਂ ਇਕ ਦੋਸ਼ੀ ਅੰਗਰੇਜ਼ ਸਿੰਘ ਪੁੱਤਰ ਕੁਲਵੰਤ ਸਿੰਘ ਨੂੰ ਪਿੰਡ ਚੱਕ ਗਾਂਧਾ ਸਿੰਘ ਵਿਖੇ ਨਹਿਰਾਂ ਦੇ ਪੱਕੇ ਪੁਲ ਕੋਲੋਂ ਗ੍ਰਿਫਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News