ਡੇਢ ਸਾਲਾ ਬੱਚੇ ਦੇ ਰੋਣ ਤੋਂ ਖ਼ਫ਼ਾ ਹੋਏ ਵਿਅਕਤੀ ਦਾ ਸ਼ਰਮਨਾਕ ਕਾਰਾ, ਪਹਿਲਾਂ ਤੋੜੀ ਲੱਤ ਫਿਰ ਦਿੱਤੀ ਰੂਹ ਕੰਬਾਊ ਮੌਤ

Thursday, Aug 04, 2022 - 05:59 PM (IST)

ਡੇਢ ਸਾਲਾ ਬੱਚੇ ਦੇ ਰੋਣ ਤੋਂ ਖ਼ਫ਼ਾ ਹੋਏ ਵਿਅਕਤੀ ਦਾ ਸ਼ਰਮਨਾਕ ਕਾਰਾ, ਪਹਿਲਾਂ ਤੋੜੀ ਲੱਤ ਫਿਰ ਦਿੱਤੀ ਰੂਹ ਕੰਬਾਊ ਮੌਤ

ਜਲੰਧਰ- ਰਾਮਾ ਮੰਡੀ ਦੀ ਪੁਲਸ ਵੱਲੋਂ ਡੇਢ ਸਾਲ ਦੇ ਬੱਚੇ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਵਿਅਕਤੀ ਨੇ ਪਹਿਲਾਂ ਬੱਚੇ ਦੀ ਲੱਤ ਤੋੜੀ ਅਤੇ ਫਿਰ ਉਸ ਦਾ ਗਲਾ ਘੁੱਟ ਕੇ ਦਰਦਨਾਕ ਮੌਤ ਦਿੱਤੀ। ਦੋਸ਼ੀ ਦੀ ਪਛਾਣ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਬਬਲੂ ਪੁੱਤਰ ਕਿਰਪਾਲ ਪਾਂਡੇ ਦੇ ਰੂਪ ਵਿਚ ਹੋਈ ਹੈ। ਉਹ ਜਲੰਧਰ ਦੇ ਪਿੰਡ ਚੋਹਕ ਕਲਾਂ ਵਿਚ ਰਹਿੰਦਾ ਸੀ। ਰਾਮਾ ਮੰਡੀ ਥਾਣਾ ਦੇ ਐੱਸ. ਐੱਚ. ਓ. ਨਵਦੀਪ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਕੁਝ ਘੰਟਿਆਂ ਬਾਅਦ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਮੰਗਲਵਾਰ ਰਾਤ ਨੂੰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸ਼ਾਮ 7 ਵਜੇ ਡੇਢ ਸਾਲ ਦੇ ਬੱਚੇ ਜੀਤ ਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਉਸ ਦੇ ਸਰੀਰ 'ਤੇ ਨੀਲੇ ਨਿਸ਼ਾਨ ਵੀ ਹਨ ਅਤੇ ਬੱਚੇ ਦੀ ਇਕ ਲੱਤ ਟੁੱਟੀ ਹੋਈ ਹੈ। ਪੁਲਸ ਨੇ ਧਾਰਾ 302 ਦੇ ਅਧੀਨ ਦੋਸ਼ੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਵੱਲੋਂ ਕੀਤੀ ਗਈ ਪੁੱਛ-ਗਿੱਛ ਵਿਚ ਉਸ ਨੇ ਦੱਸਿਆ ਕਿ ਉਹ ਈ-ਰਿਕਸ਼ਾ ਚਲਾਉਂਦਾ ਹੈ।

ਇਹ ਵੀ ਪੜ੍ਹੋ: ਬਿੱਲ ਮੁਆਫ਼ੀ ਨੂੰ ਲੈ ਕੇ ਉਮੀਦਾਂ ’ਤੇ ਫਿਰਿਆ ਪਾਣੀ: ਜ਼ਿਆਦਾਤਰ ਖ਼ਪਤਕਾਰਾਂ ਨੂੰ ਨਹੀਂ ਮਿਲ ਸਕੇਗਾ ਲਾਭ

ਦੋ ਮਹੀਨੇ ਪਹਿਲਾਂ ਉਸ ਦੀ ਮੁਲਾਕਾਤ ਮਨੀਸ਼ਾ ਨਾਲ ਸਟੇਸ਼ਨ 'ਤੇ ਹੋਈ ਸੀ। ਇਸ ਤੋਂ ਬਾਅਦ ਉਹ ਦੋਵੇਂ ਇਕੱਠੇ ਰਹਿਣ ਲੱਗੇ ਸਨ। ਦੋਸ਼ੀ ਨੇ ਇਹ ਵੀ ਕਬੂਲ ਕੀਤਾ ਕਿ ਉਹ ਮਨੀਸ਼ਾ ਅਤੇ ਉਸ ਦੇ ਬੱਚਿਆਂ ਨੂੰ ਸ਼ਰਾਬ ਪੀ ਕੇ ਹਰ ਰੋਜ਼ ਕੁੱਟਦਾ ਮਾਰਦਾ ਸੀ। ਮੰਗਲਵਾਰ ਨੂੰ ਜੀਤ ਬਹੁਤ ਰੋ ਰਿਹਾ ਸੀ, ਜਿਸ ਕਰਕੇ ਉਸ ਨੂੰ ਗੁੱਸਾ ਆ ਗਿਆ ਅਤੇ ਉਸ ਨੇ ਗੁੱਸੇ ਵਿਚ ਬੱਚੇ ਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ: ਅਨੋਖਾ ਪਿਆਰ! ਵਿਆਹ ਕਰਵਾਉਣ ਲਈ ਜਲੰਧਰ ਦਾ ਸ਼ੁਭਮ ਬਣਿਆ 'ਜੀਆ', ਹੁਣ ਪਈ ਰਿਸ਼ਤੇ 'ਚ ਤਰੇੜ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News