ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਦੇ ਡੇਢ ਦਰਜਨ ਕਿਸਾਨਾਂ ਦੀ ਹੋਈ ਮੌਤ

Saturday, Dec 12, 2020 - 10:15 PM (IST)

ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਦੇ ਡੇਢ ਦਰਜਨ ਕਿਸਾਨਾਂ ਦੀ ਹੋਈ ਮੌਤ

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ, (ਸੁਖਪਾਲ, ਪਵਨ ਤਨੇਜਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਦੇ ਕਾਰਣ ਕਿਸਾਨੀ ਸੰਘਰਸ਼ ਦੌਰਾਨ ਪਿਛਲੇ ਤਿੰਨ ਮਹੀਨਿਆਂ ਤੋਂ ਹੁਣ ਤੱਕ ਪੰਜਾਬ ਦੇ ਕਰੀਬ ਡੇਢ ਦਰਜਨ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਪਰ ਇਸ ਦੇ ਬਾਵਜੂਦ ਵੀ ਕੇਂਦਰ ਸਰਕਾਰ ਦੇ ਕੰਨ ’ਤੇ ‘ਜੂੰ’ ਨਹੀਂ ਸਰਕੀ, ਸਗੋਂ ਉਲਟਾ ਜਾਰੀ ਕੀਤੇ ਗਏ ਕਿਸਾਨੀ ਵਿਰੋਧੀ ਬਿੱਲਾਂ ਨੂੰ ਕਿਸਾਨਾਂ ਲਈ ਫਾਇਦੇਮੰਦ ਹੀ ਦੱਸ ਰਹੇ ਹਨ। ਯੂਨੀਅਨ ਦੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਪੂਰਨ ਸਿੰਘ ਦੋਦਾ, ਜ਼ਿਲਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਜ਼ਿਲਾ ਖਜ਼ਾਨਚੀ ਗੁਰਾਂਦਿੱਤਾ ਸਿੰਘ ਭਾਗਸਰ, ਬਲਾਕ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ, ਸੁਖਰਾਜ ਸਿੰਘ ਰਹੂੜਿਆਂਵਾਲੀ, ਕਾਮਰੇਡ ਜਗਦੇਵ ਸਿੰਘ, ਨਰਿੰਦਰ ਸਿੰਘ ਫੌਜੀ ਮਹਾਂਬੱਧਰ ਅਤੇ ਹਰਫ਼ੂਲ ਸਿੰਘ ਭਾਗਸਰ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਅਜਿਹੇ ਕਾਲੇ ਬਿੱਲ ਨਾ ਲੈ ਕੇ ਆਉਂਦੀ ਤਾਂ ਕਿਸਾਨਾਂ ਨੂੰ ਐਨੇ ਵੱਡੇ ਸੰਘਰਸ਼ ਨਾ ਕਰਨਾ ਪੈਂਦੇ ਅਤੇ ਕਿਸੇ ਵੀ ਕਿਸਾਨ ਦੀ ਜਾਨ ਨਾ ਜਾਂਦੀ। ਉਕਤ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਸਾਰੇ ਬਿੱਲ ਰੱਦ ਕਰੇ।


author

Bharat Thapa

Content Editor

Related News