ਹਥਿਆਰ ਅਤੇ ਜਿੰਦਾ ਕਾਰਤੂਸ ਸਣੇ ਦੋਸ਼ੀ ਕਾਬੂ

09/17/2017 11:14:56 AM


ਜਲਾਲਾਬਾਦ (ਗੁਲਸ਼ਨ) - ਥਾਣਾ ਸਿਟੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਹਥਿਆਰ ਅਤੇ ਜਿੰਦਾ ਕਾਰਤੂਸ ਸਣੇ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਗੁਰਨੈਬ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ 'ਚ ਬੱਸ ਸਟੈਂਡ ਨੇੜੇ ਗਸ਼ਤ ਕਰ ਰਹੀ ਸੀ ਕਿ ਦੋਸ਼ੀ ਨਛੱਤਰ ਸਿੰਘ ਨਿਵਾਸੀ ਭੁੱਲਰ ਕਾਲੋਨੀ ਸ੍ਰੀ ਮੁਕਤਸਰ ਸਾਹਿਬ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਉਕਤ ਦੋਸ਼ੀ ਤੋਂ ਇਕ ਪਿਸਤੋਲ 12 ਬੋਰ ਦੇਸੀ, 2 ਕਾਰਤੂਸ 12 ਬੋਰ ਦੇਸੀ ਜਿੰਦਾ ਬਰਾਮਦ ਕੀਤੇ ਗਏ। ਦੋਸ਼ੀ ਵਿਰੁੱਧ ਅਸਲਾ ਐਕਟ ਦੇ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। 


Related News