ਦੜਾ-ਸੱਟਾ ਲਗਾਉਂਦਾ ਇਕ ਕਾਬੂ, ਇਕ ਫਰਾਰ
Friday, Nov 24, 2017 - 05:22 PM (IST)

ਅਬੋਹਰ (ਸੁਨੀਲ) - ਥਾਣਾ ਨੰਬਰ 2 ਦੀ ਪੁਲਸ ਨੇ ਬੀਤੀ ਸ਼ਾਮ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਦੜਾ-ਸੱਟਾ ਲਗਾਉਂਦੇ ਹੋਏ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ, ਜਦਕਿ ਇਕ ਵਿਅਕਤੀ ਫਰਾਰ ਹੋ ਗਿਆ। ਪੁਲਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਹੌਲਦਾਰ ਭਗਵਾਨ ਸਿੰਘ ਬੀਤੀ ਸ਼ਾਮ ਪੁਲਸ ਪਾਰਟੀ ਸਮੇਤ ਚੰਡੀਗੜ੍ਹ ਮੁਹੱਲਾ ਦੇ ਨੇੜੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਢਾਣੀ ਰੋਸ਼ਨ ਲਾਲ ਵਾਸੀ ਰਵੀ ਕੁਮਾਰ ਪੁੱਤਰ ਜਵਾਹਰ ਲਾਲ ਅਤੇ ਸ਼ੰਮੀ ਵਾਸੀ ਫਾਜ਼ਿਲਕਾ ਦੜਾ-ਸੱਟਾ ਲਗਾਉਣ ਦਾ ਕੰਮ ਕਰਦੇ ਹਨ, ਜਿਸ 'ਤੇ ਪੁਲਸ ਨੇ ਮੁਖਬਰ ਦੇ ਦੱਸੇ ਸਥਾਨ 'ਤੇ ਛਾਪੇਮਾਰੀ ਕਰ ਕੇ ਰਵੀ ਕੁਮਾਰ ਨੂੰ 2750 ਰੁਪਏ ਦੀ ਨਕਦੀ ਸਮੇਤ ਕਾਬੂ ਕਰ ਲਿਆ, ਜਦਕਿ ਸ਼ੰਮੀ ਅਜੇ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ। ਪੁਲਸ ਨੇ ਦੋਵਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਰਵੀ ਕੁਮਾਰ ਨੂੰ ਬਾਅਦ 'ਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।