100 ਗ੍ਰਾਮ ਅਫੀਮ ਸਮੇਤ ਇਕ ਕਾਬੂ

01/18/2018 5:43:24 PM


ਮੋਗਾ (ਆਜ਼ਾਦ) - ਪੁਲਸ ਵੱਲੋਂ ਅਫੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਜੋਗੇਵਾਲਾ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ 'ਤੇ ਰਣਜੀਤ ਸਿੰਘ ਉਰਫ ਰਾਜਾ ਨਿਵਾਸੀ ਤਲਵੰਡੀ ਭਾਈ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਅਫੀਮ ਅਤੇ 540 ਰੁਪਏ ਬਰਾਮਦ ਹੋਏ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਨੂੰ ਪੁੱਛਗਿੱਛ ਤੋਂ ਬਾਅਦ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।


Related News