ਦੋ ਕਿੱਲੋ ਤੋਂ ਵੱਧ ਹੈਰੋਇਨ, ਕਰੇਟਾ ਕਾਰ ਅਤੇ ਮੋਬਾਇਲ ਸਮੇਤ ਇਕ ਗ੍ਰਿਫ਼ਤਾਰ
Wednesday, Oct 14, 2026 - 03:36 PM (IST)
ਗੁਰੂਹਰਸਹਾਏ (ਪਵਨ ਸਿਕਰੀ) : ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 3 ਕਿੱਲੋਂ ਤੋਂ ਵੱਧ ਹੈਰੋਇਨ, ਇਥ ਕਰੇਟਾ ਕਾਰ ਅਤੇ ਮੋਬਾਇਲ ਫੋਨ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਮੁੱਖ ਅਫ਼ਸਰ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦੀ ਅਗਵਾਈ ’ਚ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਮੁਖ਼ਬਰ ਦੀ ਇਤਲਾਹ ’ਤੇ ਨਰਿੰਦਰ ਸਿੰਘ ਉਰਫ ਮਿੱਠੂ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਦੋਨਾ ਮੱਤੜ ਉਰਫ ਗਜਨੀਵਾਲਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਪਾਸੋਂ 2 ਕਿੱਲੋ 86 ਗ੍ਰਾਮ ਹੈਰੋਇਨ, 1 ਕਰੇਟਾ ਕਾਰ ਅਤੇ 1 ਵੀਵੋ ਮੋਬਾਇਲ ਫੋਨ ਬਰਾਮਦ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਡੂੰਘਾਈ ਨਾਲ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਉਸ ਨੇ ਕਿੱਥੋਂ ਲਿਆਂਦੀ ਅਤੇ ਅੱਗੇ ਕਿਸ ਨੂੰ ਸਪਲਾਈ ਕਰਨੀ ਸੀ ਤਾਂ ਜੋ ਚੱਲ ਰਹੇ ਨਸ਼ੇ ਦੇ ਨੈੱਟਵਰਕ ਨੂੰ ਤੋੜਿਆ ਜਾ ਸਕੇ।
